Close

Payment of Rs 1708.84 crore for paddy crop to the farmers of the district-Deputy Commissioner

Publish Date : 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1708.84 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 8,67,126 ਮੀਟਰਿਕ ਝੋਨੇ ਵਿੱਚੋਂ 8,63,329 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਤਰਨ ਤਾਰਨ, 07 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1708.84 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 8,67,126 ਮੀਟਰਿਕ ਝੋਨੇ ਵਿੱਚੋਂ 8,63,329 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 7,75,762 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 07 ਨਵੰਬਰ ਤੱਕ ਪਨਗਰੇਨ ਵੱਲੋਂ 3,78,410 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,08,198 ਮੀਟਰਿਕ ਟਨ, ਪਨਸਪ ਵੱਲੋਂ 1,71,698 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,02,278 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 514 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 2231 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੱੁਧ ਰੱਖਣਾ ਚਾਹੀਦਾ ਹੈ।