Due to the effective steps taken by the district administration, 1230 fire incidents have decreased compared to last year-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਗਏ ਯੋਗ ਕਦਮਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ 1230 ਅੱਗ ਲੱਗਣ ਦੀਆਂ ਘਟਨਾਵਾਂ ਘਟੀਆਂ-ਡਿਪਟੀ ਕਮਿਸ਼ਨਰ
ਪਰਾਲੀ ਸਾੜਨ ਵਾਲਿਆਂ ਖਿਲਾਫ ਮੌਕੇ ‘ਤੇ ਹੀ ਬਣਦੀ ਕਾਰਵਾਈ ਕਰਕੇ 22 ਲੱਖ 50 ਹਜ਼ਾਰ ਰੁਪਏ ਦਾ ਕੀਤਾ ਗਿਆ ਜੁਰਮਾਨਾ
ਤਰਨ ਤਾਰਨ, 14 ਨਵੰਬਰ :
ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ਰ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਬਹੁਤ ਹੀ ਸੁਚੱਜੇ ਢੰਗ ਨਾਲ ਪਰਾਲੀ ਨੂੰ ਸਾੜਨ ਤੋਂ ਕੰਟਰੋਲ ਕਰ ਲਿਆ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਬਿਜਾਈ ਇਨ-ਸੀਟੂ ਮਸ਼ੀਨਾਂ ਨਾਲ ਕਰਵਾਈ ਜਾ ਰਹੀ ਹੈ, ਜਿੰਨ੍ਹਾਂ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਜ਼ਜ਼ਬ ਕੀਤਾ ਜਾ ਰਿਹਾ ਹੈ ।
ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਪ੍ਰਸਾਸਨ, ਖੇਤੀਬਾੜੀ ਸਟਾਫ, ਸਮੂਹ ਕਲੱਸਟਰ ਅਤੇ ਨੋਡਲ ਅਫਸਰਾਂ ਵੱਲੋਂ ਬਹੁਤ ਹੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਫੀਲਡ ਵਿੱਚ ਕੰਮ ਕਰ ਰਹੇ ਹਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਮੌਕੇ ‘ਤੇ ਹੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਅੱਜ ਦੇ ਦਿਨ ਤੱਕ 22 ਲੱਖ 50 ਹਜ਼ਾਰ ਰੁਪਏ ਜੁਰਮਾਨਾ ਅਤੇ 38 ਐੱਫ. ਆਈ. ਆਰ. ਦਰਜ ਕੀਤੀਆਂ ਜਾ ਚੁੱਕੀਆ ਹਨ।ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਗਏ ਯੋਗ ਕਦਮਾਂ ਸਦਕਾ ਹੀ ਅੱਜ ਦੇ ਦਿਨ ਤੱਕ ਪਿਛਲੇ ਸਾਲ ਦੇ ਮੁਕਾਬਲੇ 1230 ਅੱਗ ਲੱਗਣ ਦੀਆਂ ਘਟਨਾਵਾਂ ਘੱਟੀਆਂ ਹਨ ।
ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਦੇ ਕੈਪਾਂ, ਲਿਟਰੇਚਰ, ਸਕੂਲ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਦੀਵਾਰ ਪੇਟਿੰਗਾਂ ਰਾਂਹੀ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਕਿਸਾਨਾਂ ਵਿੱਚ ਕਾਫ਼ੀ ਜਾਗਰੂਕਤਾ ਵੇਖਣ ਨੂੰ ਮਿਲੀ ਹੈ, ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ੳਹਨਾਂ ਦੱਸਿਆ ਕਿ ਇਸ ਸਮੇਂ ਕਣਕ ਦੀ ਬਿਜਾਈ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਨ-ਸੀਟੂ ਮਸ਼ੀਨਾਂ ਮੁਹੱਈਆ ਕਰਾਉਣ ਦੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।