Close

Awareness seminar on the importance and quality of milk

Publish Date : 29/11/2023

ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਸੈਮੀਨਾਰ

ਤਰਨ ਤਾਰਨ 28 ਨਵੰਬਰ :  ਮਾਨਯੋਗ ਕੈਬਨਿਟ ਮੰਤਰੀਖੇਤੀਬਾੜੀ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਸੰਦੀਪ ਕੁਮਾਰ, ਆਈ. ਏ. ਐਸ. ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਜੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨਤਾਰਨ ਦੀ ਰਹਿਨੁਮਾਈ ਹੇਠਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ,ਤਰਨ ਤਾਰਨ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ / ਸੈਮੀਨਾਰ ਲਗਾਇਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ । ਇਸ ਕੈਂਪ ਵਿੱਚ ਸ਼੍ਰੀ ਜਤਿੰਦਰਕੁਮਾਰ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਦੇ ਹੋਏ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਡਾ. ਪਿਵਰਜੀਤ ਕੌਰ, ਵਿਸ਼ਾ ਮਾਹਰ , ਕੇ ਵੀ ਕੇ ਬੂਹ, ਤਰਨ ਤਾਰਨ ਵੱਲੋਂ ਮਿਲਕ ਪ੍ਰੋਸੈਸਿੰਗ ਅਤੇ ਵੈਲਉ ਐਡਿਡ ਦੁੱਧ ਉਤਪਾਦ ਬਾਰੇ ਜਾਣਕਾਰੀ ਦਿੱਤੀ ਗਈ । ਸ਼੍ਰੀਅਭਿਸ਼ੇਕ, ਡਿਪਟੀ ਮੈਨੇਜਰ, ਵੇਰਕਾ ਮਿਲਕ ਪਲਾਂਟ ਵੱਲੋ ਸਾਫ ਸੁਥਰੇ ਦੁੱਧ ਦੀ ਮਹੱਤਤਾ ਅਤੇ ਸਾਭ ਸੰਭਾਲ ਸਬੰਧੀ ਬੱਚਿਆਂ ਨੂੰ ਬਹੁਤ ਹੀ ਬਰੀਕੀ ਨਾਲ ਦੱਸਿਆ ਗਿਆ । ਇਸ ਕੈਂਪ ਵਿੱਚ ਸ਼੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਵੱਲੋਂ ਬੱਚਿਆਂ ਨੂੰ 12ਵੀਂ ਪੜਾਈ ਕਰਨ ਤੋਂ ਬਾਅਦ ਵੈਟਨਰੀ ਦੇ ਫੀਲਡ ਅਤੇ ਡੇਅਰੀ ਦੇ ਫੀਲਡ ਵਿੱਚ ਅਫਸਰ ਬਨਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿਨਾ ਬੱਚਿਆਂ ਦੇ ਮਾਪੇ ਪਸ਼ੂ ਪਾਲਕ ਹਨ ਉਹਨਾਂ ਨੂੰ ਵਿਭਾਗੀ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਪ੍ਰਿੰਸੀਪਾਲ ਸ਼੍ਰੀਮਤੀ ਰਵਿੰਦਰ ਕੌਰ ਆਹਲੂਵਾਲੀਆ ਅਤੇ ਸਟਾਫ ਸ਼੍ਰੀ ਸੁਖਜੀਤ ਕੁਮਾਰ, ਸ਼੍ਰੀਮਤੀ ਮਨਿੰਦਰ ਕੌਰ ਅਤੇ ਸ਼੍ਰੀਮਤੀ ਕਿਰਨਦੀਪ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨਾ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ ।ਇਸ ਕੈਂਪ ਵਿੱਚ ਸਕੂਲ ਦੇ ਸਟਾਫ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਸ਼੍ਰੀ ਪ੍ਰਨਾਮ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਸ਼੍ਰੀ ਕੰਵਲਜੀਤ ਸਿੰਘ, ਡੇਅਰੀ ਵਿਕਾਸ ਸਬ ਇੰਸਪੈਕਟਰ, ਸ਼੍ਰੀ ਬਿਕਰਮਜੀਤ ਸਿੰਘ, ਡੇਅਰੀ ਟੈਕਨਾਲੋਜੀਸਟ, ਸ਼੍ਰੀ ਤਜਿੰਦਰ ਸਿੰਘ, ਸ਼੍ਰੀ ਬਲਬੀਰ ਸਿੰਘ ਵੱਲੋਂ ਭਾਗ ਲਿਆ ਗਿਆ । ਇਸ ਕੈਂਪ ਵਿੱਚ ਬੱਚਿਆਂ ਅਤੇ ਸਟਾਫ ਵੱਲੋਂ ਲਿਆਂਦੇ ਗਏ 52 ਦੁੱਧ ਦੇ ਨਮੂਨਿਆਂ ਨੂੰ ਮੌਕੇ ਤੇ ਚੈਕ ਕਰਕੇ ਰਿਪੋਰਟ ਦਿੱਤੀ ਗਈ । ਸ਼੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਵੱਲੋਂਪ੍ਰਿੰਸੀਪਲ ਸਾਹਿਬਾ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸੁਖਜੀਤ ਕੁਮਾਰ ਵੱਲੋਂ ਵਿਭਾਗ ਦੀ ਸਾਰੀ ਟੀਮ ਦਾ ਧੰਨਵਾਦ ਕੀਤਾ ਗਿਆ । ਅੰਤ ਵਿੱਚ ਵੇਰਕਾ ਦੀ ਰਿਫਰੈਸ਼ਮੈਂਟ ਬੱਚਿਆਂ ਨੂੰ ਦਿੱਤੀ ਗਈ