2308 cases disposed of on the spot in National Lok Adalat in Tarn Tarn district
Publish Date : 12/12/2023
ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 2308 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ
ਤਰਨ ਤਾਰਨ, 09 ਦਸੰਬਰ :
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 09 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਗਈ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ (10) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾ ਬੈਂਚ ਸ਼੍ਰੀ ਕੰਵਲਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਰਜਣੀ ਸ਼ੋਕਰਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ, ਚੌਂਥਾ ਬੈਂਚ ਮਾਣਯੋਗ ਸ਼ੀਮਤੀ ਨੀਤਿਕਾ ਵਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਪੰਜਵਾਂ ਬੈਂਚ ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਛੇਵਾਂ ਬੈਂਚ ਮਾਣਯੋਗ ਸ਼੍ਰੀਮਤੀ ਈਤੂ ਸੋਢੀ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਤਰਨ ਤਾਰਨ, ਸੱਤਵਾਂ ਬੈਂਚ ਸ਼੍ਰੀ ਤਨਵੀਰ ਸਿੰਘ ਮਾਧਵ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਤਰਨ ਤਾਰਨ,। ਇਸ ਤੋਂ ਇਲਾਵਾ ਪੱਟੀ ਵਿਖੇ ਦੌਂ (02) ਬੈਂਚਾਂ ਦਾ ਗਠਨ ਕੀਤਾ ਗਿਆ। ਪਹਿਲਾ ਬੈਂਚ ਮਾਣਯੋਗ ਸ਼੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਦੂਸਰਾ ਬੈਂਚ ਮਾਣਯੋਗ ਸ਼੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਪੱਟੀ ਦਾ ਬਣਿਆ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਜਸਪ੍ਰੀਤ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਖਡੂਰ ਸਾਹਿਬ ਦਾ ਬਣਿਆ। ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ਤੇ ਕੇਸਾਂ ਦਾ ਨਿਪਟਾਰਾ ਕੀਤਾ ਇਸ ਲੋਕ ਅਦਾਲਤ ਦੌਰਾਨ 4018 ਕੇਸਾਂ ਨੂੰ ਲਿਆ ਗਿਆ ਅਤੇ 2308 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 187073813 ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ। ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜ਼ਨ ਮਿਤੀ 09 ਦਸੰਬਰ ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ. ਐਕਟ. ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇਸ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਕੰਜ਼ਉਮਰ ਕੋਰਟ ਅਤੇ ਰੈਵੀਨਿਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।
ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।