• Social Media Links
  • Site Map
  • Accessibility Links
  • English
Close

An awareness poster was released under the SANS programme.

Publish Date : 18/12/2023
ਸਾਂਸ ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।
ਤਰਨ ਤਾਰਨ 15 ਦਸੰਬਰ :
ਸਿਹਤ ਵਿਭਾਗ ਤਰਨ ਤਾਰਨ ਵੱਲੋਂ ਬਦਲਦੇ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਸਾਂਸ ਪ੍ਰੋਗਰਾਮ ਤਹਿਤ ਇੱਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਿਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਲੋਕਾਂ ਦੀ ਨਰੋਈ ਸਿਹਤ ਲਈ ਵਚਨਬੱਧ ਹੈ, ਇਸ ਲਈ ਸਰਦੀ ਦੇ ਮੌਸਮ ਵਿੱਚ ਛੋਟੇ ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ  ਨਮੂਨੀਆ ਲੱਛਣ, ਸਾਵਧਾਨੀਆਂ ਅਤੇ ਇਲਾਜ ਸਬੰਧੀ ਜਾਣਕਾਰੀ ਭਰਪੂਰ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਤਾਂ ਜੋ ਸਮੇਂ ਤੇ ਰਹਿੰਦਿਆਂ ਛੋਟੇ ਬੱਚੇ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਜਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਕਵਲਜੀਤ ਸਿੰਘ, ਜਿਲਾ ਐਪੀਡਮੋਲੋਜਿਸਟ ਡਾ ਸਿਮਰਨ ਕੌਰ, ਜਿਲਾ ਐਮ ਈ ਆਈ ਓ ਅਮਰਦੀਪ ਸਿੰਘ, ਜਿਲਾ ਅਕਾਊਂਟ ਅਫਸਰ ਹਰਸ਼ ਕੁਮਾਰ ਅਤੇ ਸਮੂਹ ਸਟਾਫ ਹਾਜਰ ਸਨ।