Close

Self-Employment / Placement Camp is being conducted at District Bureau of Employment and Enterprises, Tarn Taran on 29th December.

Publish Date : 29/12/2023
 ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ  ਸਵੈ-ਰੋਜ਼ਗਾਰ / ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ    
 
 ਤਰਨ ਤਾਰਨ 27 ਦਸੰਬਰ:     ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 29 ਦਸੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ       ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ।                            ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ  ਵੱਲੋ ਦੱਸਿਆ ਗਿਆ ਕਿ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਦ ਸਵੈ-ਰੋਜ਼ਗਾਰ ਸਕੀਮਾਂ / ਟ੍ਰੇਨਿੰਗ / ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ । ਇਸ ਤੋਂ ਇਲਾਵਾ ਬੇਰੋਜਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਸ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਅਜ਼ਾਈਲ ਹਰਬਲ ਕੰਪਨੀ ਨੂੰ ਵੇਲਨੈਸ ਅਡਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜਰੂਰਤ ਹੈ (ਤਨਖਾਹ 9500 ਤੋਂ 18000/-ਰੁ:) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 29 ਦਸੰਬਰ ਨੂੰ ਸਵੇਰੇ 9 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਡੀ.ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, ਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।