Revised schedule for final publication of photo voter lists released-District Election Officer

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰੀਵਾਈਜ਼ਡ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
22 ਜਨਵਰੀ, 2024 ਨੂੰ ਕੀਤੀ ਜਾਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
ਤਰਨ ਤਾਰਨ, 27 ਦਸੰਬਰ :
ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਜਨਵਰੀ, 2024 ਤੱਕ ਲਏ ਜਾਣਗੇ।
ਉਹਨਾਂ ਦੱਸਿਆ ਕਿ ਇਸ ਤੋਂ ਬਾਅਦ 17 ਜਨਵਰੀ, 2024 ਤੱਕ ਵੋਟਰ ਸੂਚੀਆਂ ਦੀ ਮਾਪਦੰਡਾਂ ਦੀ ਜਾਂਚ ਅਤੇ ਕਮਿਸ਼ਨ ਦੀ ਆਗਿਆ ਪ੍ਰਾਪਤ ਕਰਨਾ ਅਤੇ ਸਪਲੀਮੈਂਟਸ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ 22 ਜਨਵਰੀ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਹੈ ਕਿ ਡੀ. ਐੱਸ. ਈਜ਼ ਅਤੇ ਪੀ. ਐੱਸ. ਈਜ਼. ਦੇ ਫਾਰਮ ਮਿਤੀ 31 ਦਸੰਬਰ, 2023 ਤੱਕ ਜਨਰੇਟ ਕੀਤੇ ਜਾਣ ਅਤੇ ਇਨ੍ਹਾਂ ਦਾ ਨਿਪਟਾਰਾ 12 ਜਨਵਰੀ, 2024 ਤੱਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਤੋਂ ਸਮੂਹ ਸੁਪਰਵਾਈਜ਼ਰਾਂ ਅਤੇ ਬੀ. ਐੱਲ. ਓਜ਼. ਨੂੰ ਵੀ ਜਾਣੂ ਕਰਵਾਇਆ ਜਾਵੇ ਅਤੇ ਸ਼ਡਿਊਲ ਅਨੁਸਾਰ ਉਪਰੋਕਤ ਕੰਮਾਂ ਨੂੰ ਨਿਯਤ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ।