The Deputy Commissioner appealed to the residents of the district to be careful of the adverse effects of cold and cold waves
Publish Date : 29/12/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ
ਤਰਨ ਤਾਰਨ, 28 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੈਣ ਵਾਲੀ ਧੁੰਦ ਦੇ ਮੱਦੇਨਜ਼ਰ ਆਵਾਰਾ ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣਾ ਲਾਜ਼ਮੀ ਬਣਾਉਣ ਤਾਂ ਜੋ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਅਣਹੋਣੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ-ਮਹਾਂਦੀਪ ਦੇ ਖੇਤਰ ਵਿੱਚ ਉੱਤਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦੇ ਨਾਲ ਬਹੁਤ ਘੱਟ ਤਾਪਮਾਨ ਦੀ ਮੌਜੂਦਗੀ ਤੇ ਠੰਡ ਦੇ ਮਾੜੇ ਪ੍ਰਭਾਵ ਦੇ ਕਾਰਨ ਬਹੁਤ ਜ਼ਿਆਦਾ ਸ਼ੀਤ ਲਹਿਰਾਂ ਦਾ ਖੇਤੀਬਾੜੀ, ਸਿਹਤ, ਪਸ਼ੂਆਂ ਦੀ ਖੁਰਾਕ, ਵਾਤਾਵਰਣ ‘ਤੇ ਮਹੱਤਵਪੂਰਨ ਪ੍ਰਭਾਵ ਪੈਣ ਦਾ ਖ਼ਦਸਾ ਬਣਿਆ ਰਹਿੰਦਾ ਹੈ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਆਗਾਮੀ ਠੰਡ ਤੇ ਸ਼ੀਤ ਲਹਿਰ ਨਾਲ ਸਮਾਜਿਕ-ਆਰਥਿਕਤਾ ਅਤੇ ਹੋਰ ਸਬੰਧਤ ਸੈਕਟਰ ਇਸ ਨਾਲ ਸਬਜ਼ੀ ਵਿਕਰੇਤਾਵਾਂ ਸਮੇਤ ਸੇਵਾ ਖੇਤਰ ਖਾਸ ਤੌਰ ‘ਤੇ ਗਰੀਬ ਲੋਕ ਪ੍ਰਭਾਵਿਤ ਹੋ ਸਕਦੇ ਹਨ। ਰਿਕਸ਼ਾ ਚਾਲਕ, ਡੇਲੀ ਵੇਜ ਵਰਕਰ ਅਤੇ ਰੋਡ ਸਾਈਡ ਕਿਓਸਕ ਓਪਰੇਟਰ, ਕੋਲਡ ਵੇਵ ਰਿਸਕ ਰਿਡਕਸ਼ਨ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਐਨਸੀਐਮਏ (NCMA) ਨੇ ਸ਼ੀਤ ਲਹਿਰ ਤੇ ਠੰਡ ਦੀ ਰੋਕਥਾਮ ਅਤੇ ਪ੍ਰਬੰਧਨ ਕਾਰਜ ਯੋਜਨਾ ਦੀ ਤਿਆਰੀ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿੰਨ੍ਹਾਂ ਦੀ ਪਾਲਣਾ ਕਰਨਾ ਸਾਡੇ ਸਭ ਲਈ ਅਹਿਮ ਹੈ।