Deputy Commissioner Mr. Sandeep Kumar held a meeting with the concerned officials to review the work of the Revenue Department
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 29 ਦਸੰਬਰ:
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ ਮੀਟਿੰਗ ਦੌਰਾਨ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਕਾਨੂੰਨਗੋ, ਪਟਵਾਰੀਆਂ ਨਾਲ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸੀ੍ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸੀ੍ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸੀ੍ ਸਚਿਨ ਪਾਠਕ ਅਤੇ ਜ਼ਿਲ੍ਹਾ ਮਾਲ ਅਫਸਰ ਤਰਨ ਤਾਰਨ ਸ੍ਰੀ ਸਰਬਜੀਤ ਸਿੰਘ ਵੀ ਸ਼ਾਮਲ ਸਨ।
ਡਿਪਟੀ ਕਮਿਸ਼ਨਰ ਨੇ ਲੰਬੇ ਸਮੇਂ ਤੋਂ ਲੰਬਿਤ ਪਾਈਆ ਜਮਾਂਬੰਦੀਆਂ ਨੂੰ ਕੰਨਜਾਇਨ , ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲ਼ਈ ਅਧਿਕਾਰੀਆ ਨੂੰ ਆਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੁਸਾਵੀਆ ਦੀ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ ਅਤੇ ਰੈਵੀਨਿਊ ਰਿਕਾਰਡ ਵਿੱਚੋ ਟੈਕਸ ਐਂਟਰੀ ਨੂੰ ਖਤਮ ਕੀਤਾ ਜਾਵੇ ਤਾਂ ਜੋ ਪਬਲਿਕ ਨੂੰ ਵਧੀਆ ਸੇਵਾਵਾਂ ਦਿੱਤੀਆ ਜਾ ਸਕਣ ।