A placement camp will be held on June 20th by the District Bureau of Employment and Enterprises at Tarn Taran -Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 20 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਜੂਨ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 20 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ।ਪਲੇਸਮੈਂਟ ਲਈ ਅਜ਼ਾਈਲ ਹਰਬਲ ਨੂੰ ਵੈਲਨੈਸ ਅਡਵਾਇਜ਼ਰ ਲਈ ਘੱਟੋ ਘੱਟ ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ ਕੇਵਲ ਲੜਕੀਆਂ ਦੀ ਜ਼ਰੂਰਤ ਹੈ (ਤਨਖਾਹ 9500 ਤੋਂ 18000 ਰੁਪਏ) ਉਮਰ ਹੱਦ 18 ਤੋਂ 30 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ ।
ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਕੇਵਲ ਲੜਕੀਆਂ ) ਮਿਤੀ 20 ਜੂਨ, 2024 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ.ਸੀ.ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਸ੍ਰੀ ਵਿਕਰਮਜੀਤ ਨੇ ਜ਼ਿਲ੍ਹੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ।ਉਹਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪ ਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।