Close

On the occasion of International Yoga Day, district level yoga event will be held at Police Line Ground Tarn Taran on June 21 – Deputy Commissioner

Publish Date : 21/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ, ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਦੀ ਲੋੜ-ਸ੍ਰੀ ਸੰਦੀਪ ਕੁਮਾਰ
ਤਰਨ ਤਾਰਨ, 20 ਜੂਨ :
ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਸਵੇਰੇ 6:00 ਵਜੇ ਸ਼ੁਰੂ ਹੋਵੇਗਾ ਜੋ ਕਿ 8:00 ਵਜੇ ਤੱਕ ਦੋ ਘੰਟੇ ਚੱਲੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵਿਦਿਆਰਥੀ ਭਾਗ ਲੈਣਗੇ, ਜਿਨ੍ਹਾਂ ਨੂੰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਵਿੱਚ ਹੋਰ ਵੱਖ-ਵੱਖ ਸਥਾਨਾਂ ‘ਤੇ ਵੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਪਣੇ ਗਲੀ, ਮੁਹੱਲੇ, ਪਿੰਡਾਂ ਅਤੇ ਸ਼ਹਿਰਾਂ ਵਿੱਚ ਯੋਗ ਸਮਾਗਮ ਕਰਨ।ਉਨ੍ਹਾਂ ਕਿਹਾ ਕਿ ਯੋਗ ਨਿਰੋਗ ਤੇ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਸਾਨੂੰ ਯੋਗ ਨੂੰ ਆਪਣੀ ਰੋਜ਼ਮਰਾਂ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।