ਬੰਦ ਕਰੋ

ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 21/06/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ-ਡਿਪਟੀ ਕਮਿਸ਼ਨਰ
ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 20 ਜੂਨ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਤਹਿਸੀਲਦਾਰ ਤਰਨਤਾਰਨ, ਤਹਿਸੀਲਦਾਰ ਖਡੂਰ ਸਾਹਿਬ, ਨਾਇਬ ਤਹਿਸੀਲਦਾਰ ਪੱਟੀ, ਨਾਇਬ ਤਹਿਸੀਲਦਾਰ ਖਡੂਰ ਸਾਹਿਬ, ਨਾਇਬ ਤਹਿਸੀਲਦਾਰ ਹਰੀਕੇ, ਤਹਿਸੀਲ ਪੱਟੀ ਅਤੇ ਖਡੂਰ ਸਾਹਿਬ ਨਾਲ ਸਬੰਧਿਤ ਪਟਵਾਰੀ ਅਤੇ ਕਾਨੂੰਨਗੋ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ।
ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸਟ ਐਂਟਰੀ ਨੂੰ ਖਤਮ ਕੀਤਾ ਜਾਵੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।