Close

Cabinet Minister Laljit Singh Bhullar distributed the appointment letters

Publish Date : 06/08/2024
ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਿਯੁਕਤੀ ਪੱਤਰ ਵੰਡੇ 
ਤਰਨ ਤਾਰਨ, 03 ਅਗਸਤ :
ਪੰਜਾਬ ਸਰਕਾਰ ਵੱਲੋਂ ਦਿੱਲੀ ਕਿਸਾਨ ਧਰਨੇ ਦੌਰਾਨ ਜਾਨਾਂ ਵਾਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਹਨਾਂ ਦੇ ਆਸ਼ਰਿਤਾਂ ਨੂੰ ਯੋਗਤਾ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾਂ ਤਰਨ ਤਾਰਨ ਵਿਖੇ 12 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਰਸਮੀ ਤੌਰ ਤੇ ਨਿਯੁਕਤੀ ਪੱਤਰ ਦੇਣ ਮੌਕੇ ਕੈਬਨਿਟ ਮੰਤਰੀ, ਪੰਜਾਬ ਸਰਕਾਰ ਸ੍ਰ ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨੌਕਰੀ ਲਈ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ,ਬਲਾਕ ਖੇਤੀਬਾੜੀ ਅਫਸਰ ,ਪੱਟੀ ਡਾ ਭੁਪਿੰਦਰ ਸਿੰਘ , ਡਾ ਸੰਦੀਪ ਸਿੰਘ ਏਡੀਓ ,ਡਾ ਗੁਰਦੀਪ ਸਿੰਘ ਏਡੀਓ,ਗੁਰਬਰਿੰਦਰ ਸਿੰਘ ਏਡੀਓ, ਹਰਮਨਦੀਪ ਕੌਰ ਏਡੀਓ,ਅਮਨਦੀਪ ਸਿੰਘ ਏਈਓ, ਗੁਰਪ੍ਰੀਤ ਸਿੰਘ ਬੀਟੀਐਮ ਅਤੇ ਹਾਜ਼ਰੀਨ ਸਟਾਫ ਕਰਮਚਾਰੀਆਂ ਨੇ ਸ਼ੁੱਭਕਾਮਨਾਵਾਂ ਦਿੱਤੀਆਂ।