Close

NRIs can start applying for counter-signature of their documents from August 25 on the e-Sanad portal http://esanad.nic.in

Publish Date : 23/08/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਐੱਨ. ਆਰ. ਆਈ. ਆਪਣੇ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ 25 ਅਗਸਤ ਤੋਂ ਈ-ਸਨਦ ਪੋਰਟਲ http://esanad.nic.in ਉੱਤੇ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ
ਕਾਂਊਟਰ ਸਾਈਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ ਦਸਤਾਵੇਜ਼
ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਕੀਤੀ ਅਪੀਲ
ਤਰਨ ਤਾਰਨ, 21 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਉਹਨਾਂ ਦੱਸਿਆ ਕਿ ਐੱਨ. ਆਰ. ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇੱਕ ਆਨਲਾਈਨ ਈ-ਸਨਦ ਪੋਰਟਲ http://esanad.nic.in ਬਣਾ ਦਿੱਤਾ ਗਿਆ ਹੈ, ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 25 ਅਗਸਤ, 2024 ਤੋਂ ਐੱਨ. ਆਰ. ਆਈ. ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਈ-ਸਨਦ ਪੋਰਟਲ http://esanad.nic.in ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਊਂਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਅਰਜ਼ੀਕਰਤਾ ਸੇਵਾ ਕੇਂਦਰ ਵਿੱਚ ਜਾ ਕੇ ਖੁਦ ਅਪਲਾਈ ਕਰਦਾ ਸੀ। ਉਸ ਤੋਂ ਬਾਅਦ ਉਸਨੂੰ ਆਪਣੀ ਅਰਜ਼ੀ ਲੈ ਕੇ ਚੰਡੀਗੜ੍ਹ ਅਤੇ ਪਟਿਆਲਾ ਹਾਊਸ, ਦਿੱਲੀ ਵੀ ਖੁਦ ਹੀ ਜਾਣਾ ਪੈਂਦਾ ਸੀ। ਇਸ ਨਾਲ ਉਹਨਾਂ ਦਾ ਸਮਾਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ-ਨਾਲ ਕਾਫੀ ਖੱਜਲ ਖ਼ੁਆਰੀ ਹੁੰਦੀ ਸੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨੇ ਸਮੂਹ ਐੱਨ. ਆਰ. ਆਈ. ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।