Placement and self-employment camp organized at District Bureau of Employment & Enterprises , Tarn Taran
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਗਿਆ ਪਲੇਸਮੈਂਟ ਅਤੇ ਸਵੈ-ਰੋਜਗਾਰ ਕੈਂਪ
ਤਰਨ ਤਾਰਨ 22 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 22 ਅਗਸਤ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਅਤੇ ਸਵੈ-ਰੋਜਗਾਰ ਕੈਂਪ ਲਗਾਇਆ ਗਿਆ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ.ਸੀ.ਐਸ. ਜੀ ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜਾਈਲ ਹਰਬਲ ਕੰਪਨੀ ਅਤੇ ਸਵੈ-ਰੋਜਗਾਰ ਕੈਂਪ ਵਿੱਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਨੇ ਭਾਗ ਲਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਕਿਹਾ ਗਿਆ ਕਿ ਇਹ ਰੋਜ਼ਗਾਰ ਕੈਂਪ ਹਰ ਹਫਤੇ ਅਤੇ ਮਹੀਨਾ ਵਾਰ ਸਵੈ-ਰੋਜਗਾਰ ਕੈਂਪ ਦਫਤਰ ਵਿਖੇ ਲਗਾਏ ਜਾਂਦੇ ਹਨ ਅਤੇ ਨੌਜਵਾਨ ਨੂੰ ਇਨ੍ਹਾਂ ਕੈਂਪਾਂ ਦੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ।