Close

Block level competition will be conducted from 02 to 10 September under “Khedan Watan Punjab Diyan-2024” – Deputy Commissioner

Publish Date : 23/08/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਖੇਡਾਂ ਵਤਨ ਪੰਜਾਬ ਦੀਆਂ-2024”
“ਖੇਡਾਂ ਵਤਨ ਪੰਜਾਬ ਦੀਆਂ-2024” ਤਹਿਤ 02 ਤੋਂ 10 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਮੁਕਾਬਲੇ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੂਹ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਤਰਨ ਤਾਰਨ, 22 ਅਗਸਤ :
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 02 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਅਤੇ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।ਇਹਨਾਂ ਖੇਡ ਮੁਕਾਬਲਿਆਂ ਵਿੱਚ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਵਾਲੀਬਾਲ, (ਸੂਟਿੰਗ ਤੇ ਸਮੈਸ਼ਿੰਗ) ਦੇ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਖੇਡ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰਹਿਣ, ਖਾਣ-ਪੀਣ, ਸੁਰੱਖਿਆ, ਮੈਡੀਕਲ ਟੀਮਾਂ, ਟਰਾਂਸਪੋਟੇਸ਼ਨ ਆਦਿ ਸਮੇਤ ਹੋਰ ਲੋੜੀਂਦੇ ਪ੍ਰਬੰਧ ਅਗੇਤੇ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਖਿਡਾਰੀਆਂ ਨੂੰ ਕੋਈ ਅਸੁਵਿਧਾ ਨਾ ਹੋਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14, 17, 21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-30, 31-40, 41-50, 51-60 ਤੇ 61-70 ਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਖਿਡਾਰੀ ਪੰਜਾਬ ਸਰਕਾਰ ਦੇ ਵਿਸ਼ੇਸ਼ ਪੋਰਟਲ eservices.punjab.gov.in ’ਤੇ 28 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ 14 ਸਤੰਬਰ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ 10 ਅਕਤੂਬਰ ਤੱਕ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।