Close

Dr. Gurpreet Singh Rai’s meeting with the Deputy Commissioner after assuming office.

Publish Date : 23/08/2024
ਡਾ: ਗੁਰਪ੍ਰੀਤ ਸਿੰਘ ਰਾਏ ਵੱਲੋਂ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ
 
ਤਰਨ ਤਾਰਨ, 22 ਅਗਸਤ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਗੁਰਪ੍ਰੀਤ ਸਿੰਘ ਰਾਏ ਵੱਲੋਂ ਬਤੌਰ ਸਿਵਲ ਸਰਜਨ ਤਰਨ ਤਾਰਨ ਦਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੂੰ ਗੁਲਦਸਤਾ ਭੇਟ ਕੀਤਾ ਗਿਆ। ਇਸ ਮੌਕੇ ਡਾ: ਗੁਰਪ੍ਰੀਤ ਸਿੰਘ ਰਾਏ ਵੱਲੋਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੀਆਂ ਸਿਹਤ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੋਣਗੇ ਅਤੇ ਸਿਹਤ ਸਹੂਲਤਾਂ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਆਉਣ ਵਾਲੇ ਮਰੀਜਾਂ ਦੀ ਸਹੂਲਤ ਲਈ ਵੱਖ ਵੱਖ ਮਾਹਿਰ ਡਾਕਟਰਾਂ ਵੱਲੋਂ ਸਫਲਤਾਪੂਰਵਕ ਇਲਾਜ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਕਿ ਸਿਵਲ ਹਸਪਤਾਲ ਵਿਚ ਦੋ ਨਵੇਂ ਗਾਇਨਾਕੋਲੋਜਿਸਟ (ਔਰਤਾਂ ਦੇ ਮਾਹਿਰ) ਡਾਕਟਰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਹਨ, ਜਿਸ ਨਾਲ ਸਿਵਲ ਹਸਪਤਾਲ ਵਿਚ ਜਣੇਪੇ ਵੱਧ ਤੋਂ ਵੱਧ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿਚ ਡਾਕਟਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟਾਂ ਦੁਆਰਾ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਇਸ ਮੌਕੇ ਮੈਡੀਕਲ ਅਫ਼ਸਰ ਡਾ: ਸੁਖਜਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਬੀਸੀਸੀ ਕੋਆਰਡੀਨੇਟਰ ਆਰੂਸ਼ ਭੱਲਾ ਹਾਜ਼ਰ ਸਨ।