ਪਰਮਜੀਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨ ਦੀ ਮਿਤੀ : 03/09/2024
ਪਰਮਜੀਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨਤਾਰਨ ਵਜੋਂ ਅਹੁਦਾ ਸੰਭਾਲਿਆ
ਤਰਨਤਾਰਨ, 31 ਅਗਸਤ :
ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਦੁਆਰਾ ਕੀਤੀਆਂ ਪਦਉੱਨਤੀਆ ਰਾਂਹੀ ਸ. ਪਰਮਜੀਤ ਸਿੰਘ ਨੇ ਸੈਕੰਡਰੀ ਵਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਸਮੇਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਨ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੀ ਉਹਨਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਦੀ ਪੜ੍ਹਾਈ ਲਈ ਮਦਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਉਹਨਾਂ ਸਕੂਲ ਮੁਖੀਆਂ, ਅਧਿਆਪਕਾਂ ਨੂੰ ਇੱਕਜੁੱਟ ਹੋ ਕੇ ਹੋਰ ਮਿਹਨਤ ਕਰਨ ਲਈ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਤਰਨਤਾਰਨ ਸਿੱਖਿਆ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹ ਸਕੇ।ਇਸ ਮੌਕੇ ਉਨ੍ਹਾਂ ਦੇ ਪਰਿਵਾਰਿਕ ਮੈਬਰ, ਦਫ਼ਤਰੀ ਸਟਾਫ਼ ਅਤੇ ਅਧਿਆਪਕ ਮੌਜੂਦ ਸਨ।
ਫੋਟੋ – ਪਰਮਜੀਤ ਸਿੰਘ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਵਜੋਂ ਅਹੁਦਾ ਸੰਭਾਲਣ ਮੌਕੇ।