Close

Unexpected visit of Central Jail Goindwal by Deputy Commissioner Mr. Sandeep Kumar

Publish Date : 12/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ
ਗੋਇੰਦਵਾਲ ਸਾਹਿਬ (ਤਰਨ ਤਾਰਨ), 12 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਕੇਂਦਰੀ ਜੇਲ੍ਹ ਗੋਇੰਦਵਾਲ ਦਾ ਅਚਨਚੇਤ ਦੌਰਾ ਕਰਦਿਆਂ ਨਿਰੀਖਣ ਕੀਤਾ ਗਿਆ।ਇਸ ਮੌਕੇ ਜੇਲ੍ਹ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਵੱਲੋਂ ਗੋਇੰਦਵਾਲ ਜੇਲ੍ਹ ਪਹੁੰਚਣ ਉਪਰੰਤ ਹਵਾਲਾਤੀਆਂ ਤੇ ਕੈਦੀਆਂ ਦੀਆਂ ਬੈਰਕਾਂ, ਖਾਣਾ ਮੁਹੱਈਆ ਕਰਵਾਉਣ ਲਈ ਬਣੀ ਰਸੋਈ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਵੱਲੋਂ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਹਵਾਲਾਤੀਆਂ ਤੇ ਕੈਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜੇਲ੍ਹ ਦੇ ਸੁਪਰਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਉਹਨਾਂ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿੱਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ਼-ਸਫ਼ਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਉਹਨਾਂ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਦੌਰਾ ਕਰਦਿਆਂ ਵੱਖ-ਵੱਖ ਬਿਮਾਰੀਆਂ ਨਾਲ ਪੀੜ੍ਹਤ ਹਵਾਲਾਤੀਆਂ ਅਤੇ ਕੈਦੀਆਂ ਦਾ ਸੰਭਵ ਇਲਾਜ ਕਰਵਾਉਣ ਲਈ ਜੇਲ੍ਹ ਪ੍ਰਸ਼ਾਸਨ ਅਤੇ ਜੇਲ੍ਹ ਵਿੱਚ ਤੈਨਾਤ ਡਾਕਟਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।ਉਹਨਾਂ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ-ਸਮੇਂ ਤੇ ਸੈਨੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਯਕੀਨੀ ਬਣਾਈ ਜਾਵੇ।