ਬੰਦ ਕਰੋ

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ 2 ਕਿਲੋਮੀਟਰ ਘੇਰੇ ਅੰਦਰ ਦੇ ਏਰੀਏ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ

ਪ੍ਰਕਾਸ਼ਨ ਦੀ ਮਿਤੀ : 16/09/2024
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ
ਤੋਂ 2 ਕਿਲੋਮੀਟਰ ਘੇਰੇ ਅੰਦਰ ਦੇ ਏਰੀਏ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ
ਤਰਨ ਤਾਰਨ, 15 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਸ੍ਰੀ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੇ ਮੌਕੇ ‘ਤੇ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਗੁਰੂਦੁਆਰਾ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ 2 ਕਿਲੋਮੀਟਰ ਦੇ ਘੇਰੇ ਅੰਦਰ ਦੇ ਏਰੀਏ  ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ 18 ਸਤੰਬਰ, 2024 ਤੱਕ ਲਾਗੂ ਰਹਿਣਗੇ।