Close

The proper arrangements made by the district administration to complete the panchayat elections in a transparent and peaceful manner-Deputy Commissioner

Publish Date : 16/10/2024
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਚਾਇਤ ਚੋਣਾਂ-2024
ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ-ਡਿਪਟੀ ਕਮਿਸ਼ਨਰ
ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਪੈਣਗੀਆਂ ਵੋਟਾਂ, ਵੋਟਾਂ ਤੋਂ ਤੁਰੰਤ ਬਾਅਦ ਗਿਣਤੀ ਕਰਕੇ ਐਲਾਨਿਆ ਜਾਵੇਗਾ ਨਤੀਜਾ
ਲੋਕਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ, ਡਰ-ਭੈਅ ਤੋਂ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 14 ਅਕਤੂਬਰ :
ਪੰਚਾਇਤ ਚੋਣਾਂ-2024 ਲਈ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਿੰਗ ਲਈ ਪੋਲਿੰਗ ਸਟਾਫ਼ ਤੇ ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।
ਉਹਨਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ।ਉਹਨਾਂ ਦੱਸਿਆ ਕਿ ਪੋਲਿੰਗ ਬੂਥਾਂ `ਤੇ ਵੋਟਰਾਂ ਦੀ ਸਹੂਲਤ ਲਈ ਪਾਣੀ ਤੇ ਬਿਜਲੀ ਆਦਿ ਦੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ਼ 569 ਪੰਚਾਇਤਾਂ ਹਨ, ਜਿੰਨ੍ਹਾਂ ਵਿੱਚੋਂ 341 ਪੰਚਾਇਤਾਂ ਵਿੱਚ ਸਰਬਸੰਤੀ ਹੋਈ ਹੈ ਅਤੇ ਜ਼ਿਲ੍ਹੇ ਦੀਆਂ 228 ਗ੍ਰਾਮ ਪੰਚਾਇਤਾਂ ’ਤੇ  ਚੋਣ ਹੋ ਰਹੀ ਹੈ, ਜਿਸ ਲਈ 377 ਪੋਲਿੰਗ ਬੂਥ ਬਣਾਏ ਗਏ ਹਨ।ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 3700 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਬੂਥਾਂ ’ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਪੰਚਾਇਤੀ ਰਾਜ ਨੂੰ ਲੋਕਤੰਤਰ ਦਾ ਮੁੱਢ ਦੱਸਦਿਆਂ ਕਿਹਾ ਕਿ ਲੋਕ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ, ਡਰ-ਭੈਅ ਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।