ਬੰਦ ਕਰੋ

ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾ ਹੀ ਕਰੋ ਆਇਓ ਡਾਈਜ਼ਡ ਲੂਣ ਦੀ ਵਰਤੋਂ-ਸਿਵਲ ਸਰਜਨ

ਪ੍ਰਕਾਸ਼ਨ ਦੀ ਮਿਤੀ : 21/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਵਿਸ਼ਵ ਆਇਓਡੀਨ ਡੈਫੀਸ਼ੀਐਸੀ (ਕਮੀ) ਦਿਵਸ
ਮਾਨਸਿਕ ਅਤੇ ਸਰੀਰਕ ਵਿਕਾਸ ਲਈ ਹਮੇਸ਼ਾ ਹੀ ਕਰੋ ਆਇਓ ਡਾਈਜ਼ਡ ਲੂਣ ਦੀ ਵਰਤੋਂ-ਸਿਵਲ ਸਰਜਨ
ਤਰਨ ਤਾਰਨ, 21 ਅਕਤੂਬਰ:
ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ-ਕਮ-ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੋਮਵਾਰ ਨੂੰ ਵਿਸ਼ਵ ਆਇਓਡੀਨ ਡੈਂਫੀਸੈਂਸੀ ਦਿਵਸ ਮੌਕੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਜੱਚਾ ਬੱਚਾ ਵਾਰਡ ਦੇ ਵਿੱਚ ਕਰਵਾਏ ਗਏ ਸੈਮੀਨਾਰ ਮੌਕੇ ਡਾਕਟਰ ਰਾਏ ਨੇ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਆਮ ਨਾਗਰਿਕਾਂ ਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ ।ਉਨ੍ਹਾਂ ਦੱਸਿਆ ਕਿ ਆਇਓਡੀਨ ਯੁਕਤ ਨਮਕ ਸਾਡੇ ਮਾਨਸਿਕ ਅਤੇ ਸਰੀਰਿਕ ਵਿਕਾਸ ਲਈ ਬਹੁਤ ਹੀ ਲਾਜ਼ਮੀ ਹੈ ਅਤੇ ਸਾਨੂੰ ਆਪਣੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਇਸ ਦੀ ਲੋੜ ਅਨੁਸਾਰ ਵਰਤੋਂ ਕਰਨੀ ਚਾਹੀਦੀ ਹੈ ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖਾਣ ਪੀਣ ਵਾਲੀਆਂ ਵਸਤੂਆਂ ਚ ਆਇਓਡਾਈਜ਼ਡ ਨਮਕ ਦੀ ਕਮੀ ਹੋਣ ਕਾਰਨ ਵਿਅਕਤੀ ਨੂੰ ਬਹੁਤ ਹੀ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ ਜਿਨ੍ਹਾਂ ਵਿੱਚੋਂ ਮੁੱਖ ਤੌਰ ‘ਤੇ ਹਾਇਪੋਥਾਇਰਾਡਿਜ਼ਮ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਆਇਓ ਡਾਈਜਡ ਲੂਣ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਮਾਸ ਮੀਡੀਆ ਵਿੰਗ ਅਤੇ ਵੀਲਸਟਾ ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਂਦੀ ਹੈ।
ਨੋਡਲ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਨੇ ਇਹ ਵੇਖਣ ਚ ਆਇਆ ਹੈ ਕਿ ਅੱਜ ਵੀ ਬਹੁਤ ਸਾਰੇ ਪਰਿਵਾਰ ਆਇਓਡਾਈਜ਼ਡ ਨਮਕ ਨਹੀਂ ਖਾਂਦੇ ਜੋ ਕਿ ਬਿਲਕੁਲ ਗਲਤ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਭੋਜਨ ਦੇ ਵਿੱਚ ਆਇਓਡੀਨ ਯੁਕਤ ਨਮਕ ਹੀ ਵਰਤਣਾ ਚਾਹੀਦਾ ਹੈ ਤਾਂ ਜੋ ਅਸੀਂ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕੀਏ।ਉਹਨਾਂ ਕਿਹਾ ਕਿ ਫੀਲਡ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਾ ਕੇ ਲੂਣ ਦੀ ਸੈਂਪਲਿੰਗ ਕਰਕੇ ਲੈਬੋਰਟਰੀ ਰਾਹੀਂ ਜਾਂਚ ਕੀਤੀ ਜਾਂਦੀ ਹੈ।
ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਕਿਹਾ ਕਿ ਆਓਡੀਨ ਦੀ ਕਮੀ ਕਾਰਨ ਗਰਭ ਵਿੱਚ ਪਲ ਰਹੇ ਬੱਚੇ ਨੂੰ ਜਮਾਂਦਰੂ ਰੋਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗਰਭਵਤੀ ਮਾਂ ਨੂੰ ਆਇਓਡੀਨ ਦੀ ਪੂਰਤੀ ਦੁੱਧ, ਦਹੀ, ਪਨੀਰ, ਹਰੀਆਂ ਸਬਜ਼ੀਆਂ ਅਤੇ ਆਇਓਡੀਨ ਯੁਕਤ ਲੂਣ ਖਾਣਾ ਚਾਹੀਦਾ ਹੈ।
ਇਸ ਮੌਕੇ ਡਾਕਟਰ ਨੀਰਜ ਲਤਾ ਡਾਕਟਰ ਵਿਪੁਲ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਰਜਵੰਤ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ ਨਰਸਿੰਗ ਸਿਸਟਰ ਕਰਮਪਾਲ ਕੌਰ ਆਦਿ ਮੌਜੂਦ ਰਹੇ।