ਬੰਦ ਕਰੋ

ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 22 ਅਕਤੂਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ

ਪ੍ਰਕਾਸ਼ਨ ਦੀ ਮਿਤੀ : 21/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 22 ਅਕਤੂਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ
ਤਰਨਤਾਰਨ, 21 ਅਕਤੂਬਰ :
ਸਤੰਬਰ ਪ੍ਰੀਖਿਆਵਾਂ ਅਤੇ ਕੰਪੀਟੈਂਸੀ ਐਨਹੈਂਸਮੈਂਟ ਪਲਾਨ ਅਤੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਇਹਨਾਂ ਦੇ ਵਿਸ਼ਲੇਸ਼ਣ ਨੂੰ ਮੁੱਖ ਰੱਖਦਿਆਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਜਗਵਿੰਦਰ ਸਿੰਘ ਨੇ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਪੀ. ਟੀ. ਐਮ.(ਇੰਸਪਾਇਰ ਮੀਟ) ਵਿੱਚ ਜ਼ਰੂਰ ਜਾਣ ਤਾਂ ਜੋ ਉਹ ਬੱਚਿਆਂ ਸਬੰਧੀ ਜਾਣਕਾਰੀ ਹਾਸਲ ਕਰਨ ਦੇ ਨਾਲ ਨਾਲ ਸਿੱਖਿਆ ਸੁਧਾਰ ਸਬੰਧੀ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਹ ਵੀ ਜ਼ਰੂਰ ਦੇਣ।
ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ। ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪਰਮਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।
ਡੀਈਓ ਐਲੀਮੈਂਟਰੀ ਨੇ ਦੱਸਿਆ ਕਿ ਇਸ ਇੰਸਪਾਇਰ ਮੀਟ ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ। ਇਸ ਤੋਂ ਇਲਾਵਾ ਕੰਪੀਟੈਂਸੀ ਐਨਹੈਂਸਮੈਂਟ ਪਲਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਅਤੇ ਪੇਪਰਾਂ ਅਤੇ ਲਏ ਟੈਸਟਾਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਅਤੇ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ।ਉਨ੍ਹਾਂ ਪੁਰਾਣੇ ਸਕੂਲ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪ ਵੀ ਇਸ ਪੀ. ਟੀ. ਐਮ. ਵਿੱਚ ਆਉਣ ਅਤੇ ਆਪਣੇ ਮਾਪਿਆਂ ਜਾਂ ਦਾਦਾ-ਦਾਦੀ ਨੂੰ ਜ਼ਰੂਰ ਲੈ ਕੇ ਆਉਣ।
ਫੋਟੋ -1- ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ
2-ਜੁਗਵਿੰਦਰ ਸਿੰਘ,ਡੀਈਓ ਸੈਕੰਡਰੀ ਤਰਨਤਾਰਨ