ਬੰਦ ਕਰੋ

ਵਾਤਾਵਰਨ ਦੀ ਸ਼ੁੱਧਤਾ ਲਈ ਆਓ ਗਰੀਨ ਦਿਵਾਲੀ ਮਨਾਈਏ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨ ਦੀ ਮਿਤੀ : 29/10/2024

ਵਾਤਾਵਰਨ ਦੀ ਸ਼ੁੱਧਤਾ ਲਈ ਆਓ ਗਰੀਨ ਦਿਵਾਲੀ ਮਨਾਈਏ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 29 ਅਕਤੂਬਰ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਦਿਵਾਲੀ ਦੇ ਸ਼ੁਭ ਮੌਕੇ ਗਰੀਨ ਦਿਵਾਲੀ ਮਨਾਉਣ ਸੰਦੇਸ਼ ਦਿੱਤਾ। ਡਾ. ਰਾਏ ਨੇ ਦੱਸਿਆ ਕਿ ਹਰੇ ਭਰੇ ਅਤੇ ਪ੍ਰਦੂਸ਼ਣ ਮੁਕਤ ਵਾਤਵਰਨ ਦੇ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲ਼ੀ ਮਨਾਉਣ ਦੀ ਜਰੂਰਤ ਹੈ ਤਾਂ ਜੋ ਅਸੀਂ ਸਾਰੇ ਵਾਤਾਵਰਨ ਨੂੰ ਸ਼ੁੱਧ ਬਣਾ ਸਕੀਏ।

ਉਹਨਾਂ ਕਿਹਾ ਕਿ ਸਾਨੂੰ ਦਿਵਾਲੀ ਵਾਲੇ ਦਿਨ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਗਰੀਨ ਦਿਵਾਲੀ ਮਨਾਉਣ ਦਾ ਮਨੋਰਥ ਪ੍ਰਾਪਤ ਕੀਤਾ ਜਾ ਸਕੇ।

ਸਿਵਲ ਸਰਜਨ ਡਾਕਟਰ ਰਾਏ ਨੇ ਕਿਹਾ ਕੇ ਹਵਾ ਪ੍ਰਦੂਸ਼ਣ ਰਾਹੀਂ ਵਾਤਾਵਰਨ ਪ੍ਰਭਾਵਿਤ ਹੁੰਦਾ ਹੈ ਇਸ ਦਾ ਸਿੱਧਾ ਮਾੜਾ ਪ੍ਰਭਾਵ ਮਨੁੱਖੀ ਸਰੀਰ ਉੱਤੇ ਪੈਂਦਾ ਹੈ। ਉਹਨਾਂ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਿਤ ਵਿਅਕਤੀਆਂ ਨੂੰ ਕਾਫੀ ਸਮੱਸਿਆਵਾਂ ਆਉਂਦੀਆਂ ਹਨ ਅਤੇ ਸਾਨੂੰ ਸਾਰਿਆਂ ਦਾ ਖਿਆਲ ਰੱਖਦਿਆਂ ਹੋਇਆਂ ਹਰਿਆ ਭਰਿਆ ਵਾਤਾਵਰਨ ਸਿਰਜਣ ਦੀ ਜਰੂਰਤ ਹੈ।

ਉਹਨਾਂ ਕਿਹਾ ਕੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਸਵੱਛ ਵਾਤਾਵਰਨ ਮੁਹਈਆ ਕਰਵਾਉਣਾ ਸਾਡੀ ਜਿੰਮੇਵਾਰੀ ਹੈ ਇਸ ਲਈ ਸਾਨੂੰ ਗਰੀਨ ਦਿਵਾਲੀ ਮਨਾ ਕੇ ਆਪਣੇ ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ ਜਿਲਾ ਐਪੀਡਮੋਲੋਜਿਸਟ ਡਾਕਟਰ ਸਿਮਰਨ ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ ਮੌਜੂਦ ਰਹੇ।