District Employment and Business Bureau Tarn Taran will organize a placement camp on November 08-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 05 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 08 ਨਵੰਬਰ, 2024 ਨੂੰ ਸਵੇਰੇ 10 ਵਜੇ ਤੋਂ 02 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਗਿਆ ਹੈ ਕਿ ਪਲੇਸਮੈਂਟ ਕੈਂਪ ਵਿੱਚ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ। ਏਜ਼ਾਈਲ ਹਰਬਲ ਕੰਪਨੀ ਨੂੰ ਵੈੱਲਨੈੱਸ ਅਡਵਾਈਜ਼ਰ ਦੀ ਲੋੜ ਹੈ।ਯੋਗਤਾ ਬਾਰਵੀਂ/ਗ੍ਰੇਜੂਏਟ ਪਾਸ (ਤਨਖਾਹ 12000 ਤੋਂ 18000 ਰੁਪਏ) (ਉਮਰ ਹੱਦ 18 ਤੋਂ 35 ਸਾਲ) (ਕੇਵਲ ਲੜਕੀਆਂ) ਦੀ ਜ਼ਰੂਰਤ ਹੈ।
ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।