Purchase of 6,32,870 metric tons of paddy by various procurement agencies from the markets of district Tarn Taran-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 6,32,870 ਮੀਟ੍ਰਿਕ ਟਨ ਝੋਨੇ ਦੀ ਖਰੀਦ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 1174 ਕਰੋੜ 74 ਲੱਖ ਰੁਪਏ ਦੀ ਅਦਾਇਗੀ
ਖਰੀਦ ਕੀਤੇ ਗਏ 3,82,178 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ
ਤਰਨ ਤਾਰਨ, 05 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 6,82,692 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 6,71,005 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 04 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,10,001 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,45,413 ਮੀਟਰਿਕ ਟਨ, ਪਨਸਪ ਵੱਲੋਂ 1,36,840 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 77,694 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1057 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1174 ਕਰੋੜ 74 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 3,82,178 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।