Close

Kisan Manure and Tipple Super Phosphate Fertilizer, Single Super Phosphate and other Phosphatic Fertilizers can also be used as substitutes for DAP Fertilizers-Chief Agriculture Officer

Publish Date : 06/11/2024

ਡੀ ਏ ਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ ਅਤੇ ਟਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਕੀਤੀ ਜਾ ਸਕਦੀ ਹੈ ਵਰਤੋਂ-ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 05 ਅਕਤੂਬਰ :
ਝੋਨੇ ਦੀ ਕਟਾਈ ਦਾ ਕੰਮ ਮੁਕੰਮਲ ਹੋ ਜਾ ਰਿਹਾ ਅਤੇ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਆਮ ਕਰਕੇ ਡੀ ਏ ਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ. ਏ. ਪੀ. ਦੀ ਦੇ ਬਦਲ ਦੇ ਤੌਰ ‘ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ. ਏ. ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਵਿਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ,ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲੱਬਧ ਹਨ, ਜਿੰਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ ਅਤੇ ਟਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਕਿ ਟਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੋਟ 16% ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਹੈ ਅਤੇ ਇਸ ਵਿਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਬਿਜਾਈ ਲਈ ਟ੍ਰਿਪਲ ਸੁਪਰ ਫਸਫੇਟ ਖਾਦ ਜਾਂ ਸਿੰਗਲ ਸੁਪਰ ਫਸਫੇਟ ਖਾਦ ਵਰਤਣੀ ਹੋਵੇ ਤਾਂ ਕਣਕ ਦੀ ਬਿਜਾਈ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੂਰ ਪਾ ਲੈਣੀ ਚਾਹੀਦੀ ਹੈ। ਇਹ ਖਾਦ ਫਸਲਾਂ ਲਈ ਡੀਏਪੀ ਨਾਲੋਂ ਵਧੀਆ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਸੁਪਰ ਫਸਫੇਟ ਵਿੱਚ 16 ਫੀਸਦੀ ਫਾਸਫੋਰਸ 11 ਫੀਸਦੀ ਸਲਫਰ ਪਾਇਆ ਜਾਂਦਾਹੈ। ਇਸ ਵਿੱਚ ਸਲਫ਼ਰ ਤੱਤ ਮੌਜੂਦ ਹੋਣ ਕਾਰਨ ਇਹ ਖਾਦ ਤੇਲ ਬੀਜਾਂ ਅਤੇ ਦਾਲਾਂ ਦੀਆਂ ਫਸਲਾਂ ਲਈ ਹੋਰ ਖਾਦਾਂ ਦੇ ਮੁਕਾਬਲੇ ਜ਼ਿਆਦਾ ਫਾਇਦੇਮੰਦ ਹੈ। ਉਨ੍ਹਾਂ ਦੱਸਿਆ ਕਿ ਡੀ ਏ ਪੀ ਪ੍ਰਤੀ ਬੋਰੀ ਵਿੱਚ 23 ਕਿਲੋ ਫਾਸਫੋਰਸ ਅਤੇ 9 ਕਿਲੋ ਨਾਈਟ੍ਰੋਜਨ ਪਾਇਆ ਜਾਂਦਾ ਹੈ ਜਦ ਕਿ ਜੇਕਰ ਫਸਲਾਂ ਨੂੰ ਫਾਸਫੋਰਸ, ਨਾਈਟ੍ਰੋਜਨ ਅਤੇ ਸਲਫਰ ਦੇ ਪੋਸ਼ਟਿਕ ਤੱਤ ਪ੍ਰਦਾਨ ਕਰਨ ਲਈ ਡੀਏਪੀ ਅਤੇ ਸਲਫਰ ਦੇ ਬਦਲ ਵਜੋਂ ਐਸਐਸਪੀ ਅਤੇ ਯੂਰੀਆ ਦੀ ਵਰਤੋਂ ਕੀਤੀ ਜਾਵੇ ਤਾਂ ਡੀਏਪੀ ਅਤੇ ਸਲਫਰ ਨਾਲੋਂ ਘੱਟ ਕੀਮਤ ‘ਤੇ ਵੱਧ ਨਾਈਟ੍ਰੋਜਨ, ਫਾਸਫੋਰਸ ਅਤੇ ਸਲਫਰ ਪ੍ਰਾਪਤ ਕੀਤਾ ਜਾ ਸਕਦਾ ਹੈ।