Dairy Entrepreneurship Training Course for Making Dairy Farmers Skilled Managers at Dairy Training and Extension Center Tarn Taran on 18th November
ਡੇਅਰੀ ਫਾਰਮਰਾਂ ਨੂੰ ਕੁੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨਤਾਰਨ ਵਿਖੇ 18 ਨਵੰਬਰ ਨੂੰ
ਤਰਨ ਤਾਰਨ, 08 ਨਵੰਬਰ: ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਦੀ ਰਹਿਨੁੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 18 ਨਵੰਬਰ 2024 ਤੋਂ 17 ਦਸੰਬਰ, 2024 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ । ਜਿਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 18 ਨਵੰਬਰ 2024 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ । ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ । ਫੀਸ ਨਕਦ ਲਈ ਜਾਵੇਗੀ । ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਜਨਰਲ 25% ਅਤੇ ਅਨੁਸੂਚਿਤ ਜਾਤੀ 33% ਸਬਸਿਡੀ ਦਿੱਤੀ ਜਾਵੇਗੀ ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 01852-299095, 9417766062, 9417373648 ‘ਤੇ ਸੰਪਰਕ ਕਰ ਸਕਦੇ ਹਨ ।