Close

Placement camp organized by District Bureau of Employment & Enterprises Tarn Taran

Publish Date : 12/11/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂੇ ਲਗਾਇਆ ਗਿਆ ਪਲੇਸਮੈਂਟ ਕੈਂਪ
ਤਰਨ ਤਾਰਨ, 12 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਅੱਜ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, (ਪੇਡੂ ਵਿਕਾਸ) ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਸੰਧੂ ਸਕਿਊਰਿਟੀ ਫੋਰਸ ਅਤੇ ਫਲਿਪਕਾਰਟ ਕੰਪਨੀ ਨੇ ਭਾਗ ਲਿਆ । ਇਸ ਪਲੇਸਮੈਂਟ ਕੈਂਪ ਵਿੱਚ 22 ਪ੍ਰਾਰਥੀਆ ਨੇ ਭਾਗ ਲਿਆ ਜਿਸ ਵਿੱਚੋਂ 18 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਕਿਹਾ ਗਿਆ ਕਿ ਇਹ ਰੋਜ਼ਗਾਰ ਕੈਂਪ ਹਰ ਹਫਤੇ ਅਤੇ ਮਹੀਨਾ ਵਾਰ ਸਵੈ-ਰੋਜਗਾਰ ਕੈਂਪ ਦਫਤਰ ਵਿਖੇ ਲਗਾਏ ਜਾਂਦੇ ਹਨ ਅਤੇ ਨੌਜਵਾਨ ਨੂੰ ਇਨ੍ਹਾਂ ਕੈਂਪਾਂ ਦੇ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ