ਬੰਦ ਕਰੋ

ਵਿਸ਼ੇਸ਼ ਟੀਕਾਕਰਨ ਹਫਤੇ ਸਬੰਧੀ ਹਦਾਇਤਾਂ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨ ਦੀ ਮਿਤੀ : 12/11/2024

ਵਿਸ਼ੇਸ਼ ਟੀਕਾਕਰਨ ਹਫਤੇ ਸਬੰਧੀ ਹਦਾਇਤਾਂ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਕੀਤਾ ਜਾਵੇਗਾ ਟੀਕਾ ਕਰਨ, ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦਾ ਹੋਵੇਗਾ ਮੁੱਖ ਟੀਚਾ: ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ

ਤਰਨ ਤਾਰਨ, 12 ਨਵੰਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਨਵੰਬਰ ਦੇ ਅਖੀਰੀ ਹਫਤੇ ਚੱਲਣ ਵਾਲੇ ਸਪੈਸ਼ਲ ਇਮਨਾਈਜੇਸ਼ਨ ਵੀਕ ਬਾਰੇ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਤੋਂ ਮਲਟੀ ਪਰਪਜ਼ ਹੈਲਥ ਸੁਪਰਵਾਈਜਰਜ਼ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। ਇਸ ਮੀਟਿੰਗ ਦੇ ਵਿੱਚ ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾਕਟਰ ਈਸ਼ਿਤਾ ਅਤੇ ਯੂ.ਐਨ.ਡੀ.ਪੀ ਤੋਂ ਸ਼੍ਰੀ ਜਾਵੇਦ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।

ਸਪੈਸ਼ਲ ਇਮਨਾਈਜੇਸ਼ਨ ਵੀਕ ਬਾਰੇ ਜਾਣਕਾਰੀ ਦਿੰਦੀਆਂ ਸਿਵਲ ਸਰਜਨ ਡਾ. ਰਾਏ ਨੇ ਦੱਸਿਆ ਕਿ ਮਿਤੀ ਨਵੰਬਰ 25 ਤੋਂ ਨਵੰਬਰ 30 ਤੱਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ ਯੋਗ ਬੱਚਿਆਂ ਅਤੇ ਗੌਰਵਮਤੀ ਮਹਿਲਾਵਾਂ ਦਾ ਸਿਹਤ ਕਰਮੀਆਂ ਵੱਲੋਂ ਟੀਕਾਕਰਨ ਕੀਤਾ ਜਾਵੇਗਾ।
ਡਾ. ਰਾਏ ਕਿਹਾ ਕਿ ਇਸ ਮੁਹਿੰਮ ਦੌਰਾਨ ਟੀਕਾਕਰਨ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦੀ ਭਾਲ ਕਰਕੇ ਉਹਨਾਂ ਦੇ ਟੀਕਾ ਕਰਨ ਨੂੰ ਯਕੀਨੀ ਬਣਾਉਣਾ ਹੈ।

ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਜ਼ਿਲੇ ਦੇ ਸਾਰੇ ਹੀ ਬਲਾਕਾਂ ਪਾਸੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਲਈ ਮਾਈਕਰੋਪਲੈਨ ਮੰਗ ਲਏ ਗਏ ਹਨ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੌਰਾਨ ਵੱਖ ਵੱਖ ਮਾਰੂ ਬਿਮਾਰੀਆ ਬਚਾਅ ਲਈ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾਵੇਗਾ। ਤਾਂ ਜੋ ਜ਼ਿਲ੍ਹੇ ਦੇ ਵਿੱਚ 100 ਫੀਸਦੀ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਮਾਈਕਰੋਪਲੈਨ ਸਬੰਧੀ ਸਾਰੇ ਹੀ ਰਿਪੋਰਟਿੰਗ ਦੇ ਪਰਫਾਮਿਆਂ ਨੂੰ ਚੰਗੀ ਤਰ੍ਹਾਂ ਵਿਚਾਰਿਆ ਗਿਆ ਤਾਂ ਜੋ ਸਹੀ ਪ੍ਰਾਪਤ ਕੀਤੀ ਜਾ ਸਕੇ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਨਾਲ ਈ-ਵਨ ਅੱਪਲੀਕੈਸ਼ਨ ਅਤੇ ਕੋਲਡ ਚੇਨ ਮੈਨੇਜਮੈਂਟ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾਕਟਰ ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਟੀਕਿਆਂ ਦੀ ਚੰਗੀ ਤਰ੍ਹਾਂ ਰੱਖ ਰਖਾਅ ਲਈ ਸਿਹਤ ਕਰਮੀਆਂ ਨੂੰ ਕੋਲਡ ਚੇਨ ਬਾਰੇ ਵੀ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਵੀਨ ਐਪਲੀਕੇਸ਼ਨ ਬਾਰੇ ਵੀ ਸਿਹਤ ਕਰਮੀਆਂ ਨੂੰ ਜਾਣਕਾਰੀ ਮੁਹਈਆ ਕਰਵਾਈ ਤਾਂ ਜੋ ਬੱਚਿਆਂ ਦੇ ਟੀਕਾਕਰਨ ਸਬੰਧੀ ਰਿਕਾਰਡ ਅਪਡੇਟ ਕੀਤਾ ਜਾ ਸਕੇ।

ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਡਾ. ਸਤਵਿੰਦਰ ਕੁਮਾਰ ਭਗਤ, ਡਾ. ਸੁਖਜਿੰਦਰ ਸਿੰਘ,ਡਾ. ਰਣਦੀਪ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਕਾਰਜ ਸਿੰਘ, ਬਲਵਿੰਦਰ ਸਿੰਘ ਅਤੇ ਵੀਸਸੀਐਮ ਗਗਨਪ੍ਰੀਤ ਕੌਰ ਮੌਜੂਦ ਰਹੇ।