Close

The procurement process of paddy in the group procurement centers of district Tarn Taran continues smoothly and smoothly-Deputy Commissioner

Publish Date : 13/11/2024
Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ ਕੀਤੀ ਗਈ 1670 ਕਰੋੜ 50 ਲੱਖ ਰੁਪਏ ਦੀ ਅਦਾਇਗੀ
ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 8,50,819 ਮੀਟ੍ਰਿਕ ਟਨ ਝੋਨੇ ਦੀ ਖਰੀਦ
ਖਰੀਦ ਕੀਤੇ ਗਏ 6,97,408 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ
ਤਰਨ ਤਾਰਨ, 13 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 8,55,294 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 8,50,819 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 12 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,89,878 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,91,872 ਮੀਟਰਿਕ ਟਨ, ਪਨਸਪ ਵੱਲੋਂ 1,69,417 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 98,151 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1501 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1670 ਕਰੋੜ 50 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 6,97,408 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।