Close

The State Election Commission has released a program regarding the revision of voter lists for the general elections of Nagar Panchayats

Publish Date : 14/11/2024
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ ਨੂੰ

18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ

ਤਰਨ ਤਾਰਨ, 13 ਨਵੰਬਰ :

ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਤਰਨ ਤਾਰਨ ਵਿੱਚ ਨਗਰ ਪੰਚਾਇਤ ਖੇਮਕਰਨ ਦੀਆਂ ਆਮ ਚੋਣਾਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਾਰਡ ਨੰਬਰ 13 ਦੀ ਉੱਪ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸੀ੍ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 1-11-2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 03 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07 ਦਸੰਬਰ, 2024 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਖੇਮਕਰਨ (ਵਾਰਡ ਨੰਬਰ 1-13) ਨਗਰ ਪੰਚਾਇਤ ਭਿੱਖੀਵਿੰਡ (ਵਾਰਡ ਨੰਬਰ13) ਦੇ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 07, 08 ਅਤੇ 09 ਵਿੱਚ ਜ਼ਿਲ੍ਹੇ ਦੇ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਦਿੱਤੇ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।