Close

Procurement agencies procured 8,63,698 metric tons of paddy from the district markets, 1722 crore 23 lakh rupees were paid to the farmers-Deputy Commissioner

Publish Date : 14/11/2024
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦ ਏਜੰਸੀਆਂ ਨੇ ਕੀਤੀ 8,63,698 ਮੀਟ੍ਰਿਕ ਟਨ ਝੋਨੇ ਦੀ ਖਰੀਦ, ਕਿਸਾਨਾਂ ਨੂੰ ਕੀਤਾ ਗਿਆ 1722 ਕਰੋੜ 23 ਲੱਖ ਰੁਪਏ ਦਾ ਭੁਗਤਾਨ-ਡਿਪਟੀ ਕਮਿਸ਼ਨਰ
ਖਰੀਦ ਕੀਤੇ ਗਏ 7,35,458 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ
ਤਰਨ ਤਾਰਨ, 14 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 8,67,678 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 8,63,698 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 13 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,95,586 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,95,881 ਮੀਟਰਿਕ ਟਨ, ਪਨਸਪ ਵੱਲੋਂ 1,71,270 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 99,461 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1501 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1722 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 7,35,458 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।