ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ
ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸੋਮਵਾਰ ਨੂੰ ਮਿਤੀ 18 ਨਵੰਬਰ ਤੋਂ 22 ਨਵੰਬਰ ਤੱਕ ਚੱਲਣ ਵਾਲੀ ਐਂਟੀ ਡੇਂਗੂ ਮੁਹਿੰਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ ਜ਼ਿਲਾ ਐਪੀਡਮੋਲਜਿਸਟ ਡਾਕਟਰ ਸਿਮਰਨ ਕੌਰ ਤੋਂ ਇਲਾਵਾ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼ (ਮੇਲ) ਅਤੇ ਬ੍ਰੀਡਰ ਚੈੱਕਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਸਿਵਲ ਸਰਜਨ ਵੱਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਫੋਗਿੰਗ ਕਰਵਾਉਣ ਲਈ ਟੀਮਾਂ ਨੂੰ ਰਵਾਨਾ ਕੀਤਾ।
ਕਾਰਜਕਾਰੀ ਸਿਵਲ ਸਰਜਨ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਇਹ ਵਿਸ਼ੇਸ਼ ਮੁਹਿੰਮ ਨਵੰਬਰ ਦੇ ਮਹੀਨੇ ਦੌਰਾਨ ਚਲਾਈ ਜਾ ਰਹੀ ਤਾਂ ਜੋ ਡੇਂਗੂ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਸ ਮੀਡਿਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਵਿੱਚ ਡੇਂਗੂ ਵਿਰੁੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿੱਚ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਟੀਮਾਂ ਦਾ ਗਠਨ ਕੀਤਾ ਜਾਵੇਗਾ ਜਿਸ ਵਿੱਚ ਮੈਡੀਕਲ ਅਫਸਰ, ਸਹਾਇਕ ਮਲੇਰੀਆ ਅਫਸਰ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਮੇਲ) ਮਲਟੀਪਰਪਜ਼ ਹੈਲਥ ਵਰਕਰ (ਮੇਲ ਅਤੇ ਫੀਮੇਲ) ਸੀਐਚਓ, ਇਨਸੈਕਟ ਕਲੈਕਟਰ ਅਤੇ ਬਰੀਡਰ ਚੈੱਕਕਰਾਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਿੱਚ ਫੋਗਿੰਗ ਤੋਂ ਇਲਾਵਾ ਜਾਗਰੂਕਤਾ ਫੈਲਾਈ ਜਾਵੇਗੀ।
ਸਿਵਲ ਸਰਜਨ ਡਾਕਟਰ ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਡੇਂਗੂ ਦੇ ਵਿਰੁੱਧ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਅਤੇ ਇਸ ਗੱਲ ਦਾ ਧਿਆਨ ਵਿੱਚ ਰੱਖਦਿਆਂ ਸਾਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।
ਉਹਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਮਲਟੀਪਰਪਜ ਹੈਲਥ ਸੁਪਰਵਾਇਜ਼ਰ (ਮੇਲ) ਗੁਰਦੇਵ ਸਿੰਘ ਢਿਲੋਂ ਆਦਿ ਮੌਜੂਦ ਰਹੇ।