Mamta Divas inspection by District Tarn Taran Vaccination Officer
ਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ
ਸੀਐਚਸੀ ਸੁਰ ਸਿੰਘ ਅਤੇ ਪੀਐਚਸੀ ਭਿੱਖੀਵਿੰਡ ਦਾ ਕੀਤਾ ਗਿਆ ਦੌਰਾ
ਤਰਨ ਤਾਰਨ, 8ਜਨਵਰੀ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਸੀਐਚਸੀ ਸੁਰਸਿੰਘ ਅਤੇ ਪੀਐਚਸੀ ਭਿਖੀਵਿੰਡ ਵਿਖੇ ਕੀਤੇ ਜਾ ਰਹੇ ਟੀਕਾਕਰਨ ਪ੍ਰੋਗਰਾਮ ਦਾ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਵਿਸ਼ਵ ਸਿਹਤ ਸੰਸਥਾ ਦੇ ਡਾਕਟਰ ਇਸ਼ੀਤਾ ਵੀ ਮੌਜੂਦ ਰਹੇ।
ਨਿਰੀਖਣ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਫਤੇ ਦੇ ਹਰ ਬੁੱਧਵਾਰ ਅਤੇ ਸ਼ਨੀਵਾਰ ਨੂੰ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਬਿਲਕੁਲ ਮੁਫਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦੋਵੇਂ ਸਿਹਤ ਕੇਂਦਰਾਂ ਵਿਖੇ ਸਿਹਤ ਕਰਮੀਆਂ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਟੀਕਾਕਰਨ ਪ੍ਰਕਿਰਿਆ ਨੂੰ ਚਲਾਇਆ ਜਾ ਰਿਹਾ ਸੀ।
ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਿਹਤ ਕਰਮੀ ਟੀਕਾ ਕਰਨ ਬਾਰੇ ਆਪਣੇ ਆਪਣੇ ਖੇਤਰਾਂ ਦੇ ਵਿੱਚ ਵਿਸ਼ੇਸ਼ ਜਾਗਰੂਕਤਾ ਫੈਲਾਉਣ ਤਾਂ ਜੋ ਵਿਭਾਗ ਦੇ ਟੀਕਾਕਰਨ ਪ੍ਰੋਗਰਾਮ ਦਾ ਫਾਇਦਾ ਯੋਗ ਲਾਭਪਾਤਰੀਆਂ ਤੱਕ ਪਹੁੰਚ ਸਕੇ।
ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਮਮਤਾ ਦਿਵਸ ਮੌਕੇ ਟੀਕਾਕਰਨ ਨਾਲ ਸੰਬੰਧਿਤ ਐਲਐਚਵੀਜ ਏਐਨਐਮਜ਼ ਅਤੇ ਆਸ਼ਾ ਵਰਕਰਜ ਯੂਨੀਫਾਰਮ ਦੇ ਨਿਯਮ ਦੀ ਪਾਲਣਾ ਕਰਨ। ਉਹਨਾਂ ਕਿਹਾ ਕਿ ਦੋਵੇਂ ਸਿਹਤ ਕੇਂਦਰਾਂ ਵਿਖੇ ਉਹਨਾਂ ਵੱਲੋਂ ਸਰਕਾਰ ਵੱਲੋਂ ਲਗਾਈ ਜਾਂਦੇ ਵੱਖ ਵੱਖ ਟੀਕਿਆਂ ਜਿਵੇਂ ਮੀਜ਼ਲਜ਼ ਰੁਬੇਲਾ ਪੈਂਟਾਵੈਲੈਂਟ ਟੀਕਿਆਂ ਦੀ ਸਮੀਖਿਆ ਵੀ ਕੀਤੀ ਗਈ।