No beneficiary child should be deprived of vaccination: Civil Surgeon Dr. Gurpreet Singh Roy
ਟੀਕਾਕਰਨ ਪ੍ਰੋਗਰਾਮ ਸਬੰਧੀ ਅਹਿਮ ਮੀਟਿੰਗ ਹੋਈ
ਕੋਈ ਵੀ ਲਾਭਪਾਤਰੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ
ਮੀਟਿੰਗ ਦੌਰਾਨ ਕੀਤੀ ਗਈ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ, ਬਲਾਕਾਂ ਦੇ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ: ਜ਼ਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਪਾਲ ਕੌਰ
ਤਰਨ ਤਾਰਨ, 9 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਟੀਕਾਕਰਨ ਪ੍ਰੋਗਰਾਮ ਸਬੰਧੀ ਕੁਆਰਟਰਲੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਮਲਟੀਪਰਪਜ਼ ਹੈਲਥ ਸੁਪਰਵਾਈਜਰਾਂ (ਫੀਮੇਲ) ਅਤੇ ਬੀ.ਐਸ.ਏਜ਼ ਵੱਲੋਂ ਸ਼ਮੂਲੀਅਤ ਕੀਤੀ ਗਈ। ਟੀਕਾਕਰਨ ਸਬੰਧੀ ਹੋਈ ਇਸ ਮੀਟਿੰਗ ਦੇ ਵਿੱਚ ਵਿਸ਼ਵ ਸਿਹਤ ਸੰਸਥਾ ਤੋਂ ਡਾਕਟਰ ਇਸ਼ਿਤਾ ਵੀ ਸ਼ਾਮਿਲ ਹੋਏ।
ਇਸ ਮੀਟਿੰਗ ਦਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਕਵਾਟਰਲੀ ਮੀਟਿੰਗ ਦਾ ਮੁੱਖ ਮੰਤਵ ਵੱਖ-ਵੱਖ ਬਲਾਕਾਂ ਦੇ ਵਿੱਚ ਚੱਲ ਰਹੇ ਟੀਕਾਕਰਨ ਪ੍ਰੋਗਰਾਮ ਦੀ ਸਮੀਖਿਆ ਕਰਨਾ ਹੈ ਤਾਂ ਜੋ ਜ਼ਿਲੇ ਦੇ ਵਿੱਚ ਟੀਕਾਕਰਨ ਸਬੰਧੀ 100 ਫੀਸਦੀ ਟੀਚਿਆਂ ਨੂੰ ਪ੍ਰਾਪਤ ਕੀਤਾ ਜਾਂਦਾ ਰਹੇ।
ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਮੀਟਿੰਗ ਦੌਰਾਨ ਬਲਾਕਾਂ ਦੇ ਵਿੱਚ ਲੱਗਣ ਵਾਲੇ ਮੀਜ਼ਲ ਰੁਬੇਲਾ ਟੀਕਾ ਕਰਨ ਅਤੇ ਪੈਂਟਾਵਲੈਂਟ ਟੀਕਾ ਕਰਨ ਦੀ ਵਿਸ਼ੇਸ਼ ਤੌਰ ਤੇ ਸਮੀਖਿਆ ਕੀਤੀ ਗਈ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਆਪਣੇ ਬਲਾਕਾਂ ਦੇ ਵਿੱਚ ਟੀਕਾਕਰਨਾ ਪ੍ਰੋਗਰਾਮ ਦਾ ਨਿਰੀਖਣ ਸਮੇਂ ਸਮੇਂ ਸਿNo beneficiary child should be deprived of vaccination: Civil Surgeon Dr. Gurpreet Singh Royਰ ਕਰਦੇ ਰਹਿਣ।
ਉਹਨਾਂ ਬੀਐਸਏਜ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਟੀਕਾਕਰਨ ਸਬੰਧੀ ਹੋਣ ਵਾਲੀ ਰਿਪੋਰਟਿੰਗ ਨੂੰ ਵੀ ਸਮੇਂ ਸਿਰ ਪੋਰਟਲ ਤੇ ਬਿਨਾਂ ਕਿਸੇ ਦੇਰੀ ਤੋਂ ਯਕੀਨ ਹੀ ਬਣਾਇਆ ਜਾਵੇ। ਜਿਲਾ ਟੀਕਾਕਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਮਾਸ ਮੀਡੀਆ ਵਿੰਗ ਅਤੇ ਵੱਖ-ਵੱਖ ਬਲਾਕਾਂ ਵਿੱਚ ਤੈਨਾਤ ਬਲਾਕ ਐਜੂਕੇਟਰਜ਼ ਟੀਕਾਕਰਨ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਇਸ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ।
ਵਿਸ਼ਵ ਸਿਹਤ ਸੰਸਥਾ ਤੋਂ ਪਹੁੰਚੇ ਡਾਕਟਰ ਇਸ਼ਿਤਾ ਨੇ ਕਿਹਾ ਕਿ ਯੋਗ ਲਾਭਪਾਤਰੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਚੰਗੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਲਈ ਟੀਕਾਕਰਨ ਪ੍ਰੋਗਰਾਮ ਦਾ ਸੁਚੱਜੇ ਢੰਗ ਨਾਲ ਬਲਾਕਾਂ ਦੇ ਵਿੱਚ ਚਲਾਉਣਾ ਬਹੁਤ ਹੀ ਅਹਿਮ ਹੈ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਕੀਤੇ ਗਏ ਵਿਚਾਰ ਵਟਾਂਦਰਿਆਂ ਰਾਹੀਂ ਜ਼ਿਲਾ ਤਰਨ ਤਾਰਨ ਵਿੱਚ ਟੀਕਾਕਰਨ ਪ੍ਰੋਗਰਾਮ ਹੋਰ ਬਿਹਤਰ ਹੋਵੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸੰਦੀਪ ਸਿੰਘ ਕਾਲੜਾ, ਡਾਕਟਰ ਸੁਖਜਿੰਦਰ ਸਿੰਘ, ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਡੀਐਮਈਓ ਲਵਲੀਨ ਕੌਰ ਆਦਿ ਮੌਜੂਦ ਰਹੇ