Close

Lohri celebrated at District Hospital Tarn Tarn

Publish Date : 14/01/2025

ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਮਨਾਈ ਧੀਆਂ ਦੀ ਲੋਹੜੀ

ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, ਜਨਵਰੀ 13: ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ ਅਤੇ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਵੀ ਮੌਜੂਦ ਰਹੇ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਮੰਤਵ ਸਮਾਜ ਵਿੱਚ ਬੇਟੀਆਂ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧੀਆਂ ਨੂੰ ਅੱਗੇ ਵਧਣ ਦੇ ਸਾਰੇ ਹੀ ਮੌਕੇ ਬਿਨਾਂ ਕਿਸੇ ਭੇਦ ਭਾਵ ਤੋਂ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਬੇਟੀਆਂ ਹਰੇਕ ਖੇਤਰ ਵਿੱਚ ਸਸ਼ਕਤ ਹਨ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਚਮਕਾ ਰਹੀਆਂ ਹਨ। ਉਨਾਂ ਕਿਹਾ ਕਿ ਸਮਾਜ ਵਿੱਚ ਸੈਕੜੇ ਹੀ ਮਿਸਾਲਾਂ ਹਨ ਜਿਥੇ ਲੜਕੀਆਂ ਨੇ ਸਿਆਸੀ, ਸਮਜਿਕ, ਤਕਨੀਤੀ, ਖੇਡਾਂ ਵਰਗੇ ਖਿੱਤਿਆਂ ‘ਚ ਮੱਲਾਂ ਮਾਰੀਆਂ ਹਨ।

ਉਨਾਂ ਕਿਹਾ ਸਾਨੂੰ ਸਾਰਿਆਂ ਨੂੰ ਸਾਡੀਆਂ ਬੱਚੀਆਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਟੀਚਿਆਂ ਨੂੰ ਸੁਚੱਜੇ ਢੰਗ ਨਾਲ ਪ੍ਰਾਪਤ ਕਰ ਸਕਣ।

ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖੇ ਕਰਵਾਏ ਗਏ ਲੋਹੜੀ ਦੇ ਸਮਾਗਮ ਦੌਰਾਨ ਨਵ ਜਨਮੀਆਂ ਬੇਟੀਆਂ ਅਤੇ ਉਹਨਾਂ ਦੀਆਂ ਮਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਡਾ.ਸਰਬਜੀਤ ਸਿੰਘ ਨੇ ਕਿਹਾ ਸਿਹਤ ਵਿਭਾਗ ਵੱਲੋਂ ਲੜਕੀਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਕਈ ਪ੍ਰਕਾਰ ਦੇ ਸਿਹਤ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿਨਾਂ ਦਾ ਸਾਨੂੰ ਲਾਭ ਉਠਾਉਣਾ ਚਾਹੀਦਾ ਹੈ।ਉਨਾਂ ਦੱਸਿਆਂ 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਸਰਕਾਰੀ ਹਸਪਤਾਲਾਂ ‘ਚ ਇਲਾਜ ਬਿਲਕੁਲ ਮੁਫਤ ਹੈ।

ਇਸ ਮੌਕੇ ਡਾ.ਸੁਰਿੰਦਰ ਕੁਮਾਰ, ਡਾ. ਨਵਪ੍ਰੀਤ ਸਿੰਘ,ਡਾ. ਸਿਮਰਨ ਕੌਰ, ਨਿਰਵੈਰ ਸਿੰਘ, ਭੁਪਿੰਦਰ ਸਿੰਘ ਮਰਹਾਣਾ, ਕਰਮਪਾਲ ਕੌਰ ਆਦਿ ਮੌਜੂਦ ਰਹੇ।