Camp started for free preparation of written exam and physical training for youth by Punjab government
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪ੍ਰੀਖਿਆ ਅਤੇ ਫਿਜ਼ੀਕਲ ਟ੍ਰੇਨਿੰਗ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ
ਤਰਨ ਤਾਰਨ 21 ਜਨਵਰੀ
ਸੀ-ਪਾਈਟ ਕੈਂਪ, ਪੱਟੀ ( ਤਰਨ-ਤਾਰਨ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਮਿਤੀ : 16 ਜਨਵਰੀ 2025 ਤੋਂ ਕੰਪਿਊਟਰ ਤੇ ਕਰਵਾਈ ਜਾਵੇਗੀ। ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ : 06 ਫਰਵਰੀ 2025 ਤੋਂ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਪੱਟੀ ਵਿਖੇ ਆ ਕੇ ਕਰ ਸਕਦੇ ਹਨ । ਲਿਖਤੀ ਪੇਪਰ ਦੀ ਤਿਆਰੀ ਮਿਤੀ : 16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਪੱਟੀ ਵਿਖੇ ਸੁਰੂ ਹੋ ਰਹੀ ਹੈ ।
ਕੈਂਪ ਵਿੱਚ ਆਉਣ ਸਮੇਂ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ। ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 97818-91928 ਅਤੇ 98760-303721 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।