ਪੰਜਾਬ ਸਰਕਾਰ ਦਾ ਫੌਜ਼ ਵਿੱਚ ਭਰਤੀ ਹੋਣ ਲਈ ਵਿਸ਼ੇਸ਼ ਉਪਰਾਲਾ 03 ਫਰਵਰੀ ਤੋ ਸ਼ੁਰੂ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਪੰਜਾਬ ਸਰਕਾਰ ਦਾ ਫੌਜ਼ ਵਿੱਚ ਭਰਤੀ ਹੋਣ ਲਈ ਵਿਸ਼ੇਸ਼ ਉਪਰਾਲਾ 03 ਫਰਵਰੀ ਤੋ ਸ਼ੁਰੂ
ਤਰਨ ਤਾਰਨ, 28 ਜਨਵਰੀ
ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਜੀ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ. ਆਈ.ਟੀ.ਬੀ.ਪੀ. ਸੀ.ਆਰ.ਪੀ.ਐਫ. ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 03 ਫਰਵਰੀ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ। ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100% ਆਇਆ ਹੈ। ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ।
ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 01852-292565, 9356423524, 7009103380 ਅਤੇ 6280284812 ਤੇ ਸੰਪਰਕ ਕਰ ਸਕਦੇ ਹੋ।