leprosy awareness fortnight ‘Touch’ concluded for prevention of leprosy

ਕੁਸ਼ਟ ਰੋਗ ਦੀ ਰੋਕਥਾਮ ਲਈ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਹੋਇਆ ਸਮਾਪਤ
ਸਿਹਤ ਵਿਭਾਗ ਨੇ ਕੁਸ਼ਟ ਰੋਗ ਤੋਂ ਪੀੜਿਤ ਵਿਅਕਤੀਆਂ ਨੂੰ ਲੁੜਿੰਦਾ ਸਮਾਨ ਵੰਡਿਆ
ਤਰਨ ਤਾਰਨ 14 ਫਰਵਰੀ
ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਵਿਚ ਚੱਲ ਰਹੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਕਰਵਾਰ ਨੂੰ ਸਮਾਪਤ ਹੋਇਆ। ਇੱਸ ਮੌਕੇ ਸਿਹਤ ਵਿਭਾਗ ਵਲੋਂ ਸਥਾਨਕ ਕੁਸ਼ਟ ਆਸ਼ਰਮ ਵਿਖ਼ੇ ਜਾ ਕਿ ਕੁਸ਼ਟ ਰੋਗ ਤੋਂ ਪੀੜਿਤ ਵਿਆਕਤੀਆਂ ਨੂੰ ਲੋੜੀਂਦਾ ਸਮਾਨ ਅਤੇ ਮੁਫ਼ਤ ਦਵਾਈਆਂ ਦਿਤੀਆਂ।
ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਜਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਇਹ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਥਾਨਕ ਕੁਸ਼ਟ ਆਸ਼ਰਮ ਵਿਖੇ ਜਾ ਕੇ ਕੁਸ਼ਟ ਰੋਗੀਆਂ ਲਈ ਵਿਸ਼ੇਸ਼ ਤੌਰ ਤੇ ਤਿਆਰ ਕੀਤੇ ਗਏ ਬੂਟ, ਸੈਲਫ ਕੇਅਰ ਕਿੱਟਾਂ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।
ਉਹਨਾਂ ਦੱਸਿਆ ਕਿ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜੇ ਦੌਰਾਨ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਸਿਹਤ ਕਰਮੀਆਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਕਰਕੇ ਆਮ ਨਾਗਰਿਕਾਂ ਨੂੰ ਕੁਸ਼ਟ ਰੋਗ ਬਾਰੇ ਜਾਗਰੂਕ ਕੀਤਾ। ਡਾਕਟਰ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਕੁਸ਼ਟ ਰੋਗ ਦੀ ਰੋਕਥਾਮ ਲਈ ਲੈਪਰੋਸੀ ਵਿੰਗ ਸਥਾਪਿਤ ਕੀਤਾ ਹੈ ਅਤੇ ਜੇਕਰ ਕਿਸੇ ਵਿਅਕਤੀ ਨੂੰ ਕੁਸ਼ਟ ਰੋਗ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਹ ਵਿੰਗ ਵਿਖੇ ਆ ਕੇ ਆਪਣੀ ਜਾਂਚ ਕਰਵਾ ਸਕਦਾ ਹੈ।
ਡਾ. ਰਾਏ ਨੇ ਦੱਸਿਆ ਕਿ ਕੁਸ਼ਟ ਰੋਗ ਇਲਾਜ ਯੋਗ ਹੈ ਤੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਇਸ ਦਾ ਮੁਫ਼ਤ ਇਲਾਜ ਉਪਲਬਧ ਹੈ।
ਨੋਡਲ ਅਫਸਰ ਡਾਕਟਰ ਸਿਮਰਨ ਕੌਰ ਨੇ ਦੱਸਿਆ ਕਿ ਜੇਕਰ ਚਮੜੀ ‘ਤੇ ਹਲਕੇ ਤਾਂਬੇ ਰੰਗ ਦੇ ਸੁੰਨ ਨਿਸ਼ਾਨ ਹੋਣ, ਜਿਸ ‘ਤੇ ਗਰਮ-ਠੰਢੇ ਦਾ ਪਤਾ ਨਾ ਲੱਗੇ ਤਾਂ ਇਹ ਕੁਸ਼ਟ ਰੋਗ ਹੋ ਸਕਦਾ ਹੈ। ਉਹਨਾਂ ਕਿਹਾ ਕੇ ਅਜਿਹੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਨੇੜੇ ਦੇ ਹਸਪਤਾਲ ਜਾ ਕੇ ਚਮੜੀ ਦੇ ਮਾਹਿਰ ਡਾਕਟਰ ਕੋਲ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ
ਇਸ ਮੌਕੇ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸਹਾਇਕ ਮਲੇਰੀਆ ਅਫਸਰ ਕਵਲ ਬਲਰਾਜ ਸਿੰਘ, ਲੈਪਰੋਸੀ ਵਿੰਗ ਸੁਪਰਵਾਈਜ਼ਰ ਸ਼੍ਰੀਮਤੀ ਮਨਿੰਦਰ ਕੌਰ, ਹੈਲਥ ਸੁਪਰਵਾਈਜ਼ਰ ਭਪਿੰਦਰ ਸਿੰਘ ਆਦਿ ਮੌਜੂਦ ਰਹੇ।