In view of the general elections of Municipal Council Tarn Taran, the District Magistrate has imposed a ban on carrying any type of licensed weapon.

ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ
ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ ਨਾਲ ਲੈ ਕੇ ਚੱਲਣ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 18 ਫਰਵਰੀ :
ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਨਗਰ ਕੌਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਸ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਪਾਸੋਂ ਉਹਨਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ, ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਇਸ ਸੰਬੰਧ ਵਿੱਚ ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਹਥਿਆਰ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਉਨ੍ਹਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਹੈ ਅਤੇ ਇਸ ਏਰੀਏ ਦੇ ਸਮੂਹ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਹੈ, ਕਿ ਉਹ ਆਪਣੇ ਲਾਇਸੰਸੀ ਹਥਿਆਰਾਂ ਨੂੰ ਤੁਰੰਤ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਰਜਿਸਟਰਡ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਹੁਕਮਾਂ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਤੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈਣ ਜਾ ਰਹੇ ਹੋਣ) ਜਿੰਨ੍ਹਾਂ ਨੂੰ ਜੈੱਡ ਪਲੱਸ ਸਕਿਊਰਿਟੀ ਮਿਲੀ ਹੋਵੇ, ਜਾਂ ਜਿੰਨਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਉਨ੍ਹਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ, ਇਹ ਹੁਕਮ 03 ਮਾਰਚ, 2025 ਤੱਕ ਲਾਗੂ ਰਹਿਣਗੇ।