Close

Civil surgeon Dr. Rai held a meeting of senior medical officers An important meeting of district program officers and senior medical officers of various blocks was held at the office of the Civil Surgeon. Tarn Taran, February 18

Publish Date : 19/02/2025

ਸਿਵਲ ਸਰਜਨ ਡਾ. ਰਾਏ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਲਈ

ਤਰਨ ਤਾਰਨ, ਫਰਵਰੀ 18

ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਅਤੇ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ ਵਿਖੇ ਹੋਈ। ਇਸ ਮੌਕੇ ਸਿਵਲ ਸਰਜਨ ਵੱਲੋਂ ਬਲਾਕਾਂ ਦੇ ਵਿੱਚ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਜਿਵੇਂ ਕਿ ਟੀਕਾਕਰਨ, ਆਮ ਆਦਮੀ ਕਲੀਨਿਕਾਂ ਦੀ ਸਮੀਖਿਆ, ਵੈਕਟਰ ਬੋਰਨ ਬਿਮਾਰੀਆਂ ਸਬੰਧੀ ਚੱਲ ਰਹੇ ਸਿਹਤ ਪ੍ਰੋਗਰਾਮਾਂ ਬਾਰੇ ਬਲਾਕਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਟੀਕਾਕਰਨ ਸਬੰਧੀ ਹੈਡ ਕਾਊਂਟ ਸਰਵੇ ਕਰਵਾਇਆ ਜਾ ਰਿਹਾ ਹੈ ਜਿਸ ਨੂੰ ਫਰਵਰੀ ਮਹੀਨੇ ਦੇ ਅੰਤ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਹੈਡ ਕਾਊਂਟ ਸਰਵੇ ਕਰਾਉਣ ਦਾ ਮੁੱਖ ਮੰਤਵ ਪਿੰਡਾਂ ਦੇ ਵਿੱਚ ਰਹਿ ਰਹੇ ਯੋਗ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੀ ਸ਼ਨਾਖਤ ਕਰਨਾ ਹੈ ਜਿਨਾਂ ਦਾ ਪੂਰਨ ਟੀਕਾਕਰਨ ਨਹੀਂ ਹੋਇਆ।

ਇਸ ਤੋਂ ਇਲਾਵਾ ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਆਪਣੇ ਆਪਣੇ ਬਲਾਕਾਂ ਦੇ ਵਿੱਚ ਸਿਹਤ ਪ੍ਰੋਗਰਾਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਹਨਾਂ ਦਾ ਲਾਭ ਆਮ ਨਾਗਰਿਕ ਪ੍ਰਾਪਤ ਕਰ ਸਕਣ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜਤਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਮੌਜੂਦ ਰਹੇ।