ਬੰਦ ਕਰੋ

ਚੋਣ ਅਬਜ਼ਰਵਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ. ਏ. ਐੱਸ. ਨੇ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਦੀਆਂ ਤਿਆਰੀ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 05/03/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਚੋਣ ਅਬਜ਼ਰਵਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ. ਏ. ਐੱਸ. ਨੇ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਦੀਆਂ ਤਿਆਰੀ ਲਿਆ ਜਾਇਜ਼ਾ
02 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ
ਪੋਲਿੰਗ ਮੁਕੰਮਲ ਹੋਣ ਤੋਂ ਬਾਅਦ 2 ਮਾਰਚ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਤਰਨ ਤਾਰਨ, 01 ਮਾਰਚ :
ਨਗਰ ਕੌਂਸਲ ਤਰਨ ਤਾਰਨ ਦੀ 2 ਮਾਰਚ 2025, ਦਿਨ ਐਤਵਾਰ ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਹਰਗੁਣਜੀਤ ਕੌਰ ਆਈ. ਏ. ਐੱਸ. ਵੱਲੋਂ ਅੱਜ ਤਹਿਸੀਲ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚ ਕੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਤਰਨ ਤਾਰਨ ਰੋਬਿਨਜੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਚੋਣ ਅਬਜ਼ਰਵਰ ਨੇ ਹਾਜ਼ਰ ਅਧਿਕਾਰੀਆਂ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੋਲਿੰਗ ਦੌਰਾਨ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕੀਤੀ ਜਾਵੇ ਅਤੇ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਉਹਨਾਂ ਕਿਹਾ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵੋਟਰ ਸ਼ਾਂਤਮਈ ਤੇ ਆਜ਼ਾਦਾਨਾ ਮਹੌਲ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰੇ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਕਿਸਮ ਦੀ ਅਣਗਹਿਲੀ ਜਾਂ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀਆਂ ਤਿਆਰੀ ਬਿਲਕੁਲ ਮੁਕੰਮਲ ਹਨ।ਉਹਨਾਂ ਕਿਹਾ ਕਿ 2 ਮਾਰਚ, ਦਿਨ ਐਤਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਵੀ ਪੋਲਿੰਗ ਮੁਕੰਮਲ ਹੋਣ ਉਪਰੰਤ ਉਸੇ ਸ਼ਾਮ ਨੂੰ ਕੀਤੀ ਜਾਵੇਗੀ।
ਸ੍ਰੀ ਰਾਹੁਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੌਂਸਲ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 25 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 63 ਬੂਥ ਸੁਰੱਖਿਅਤ ਇਮਾਰਤਾਂ ਵਿੱਚ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 56,600 ਵੋਟਰ ਹਨ, ਜਿਨ੍ਹਾਂ ਵਿੱਚ 28,992 ਮਰਦ ਅਤੇ 27,603 ਔਰਤਾਂ ਅਤੇ ਤੀਜਾ ਲਿੰਗ ਦੇ ਕੇਵਲ 5 ਵੋਟਰ ਹਨ। ਉਹਨਾਂ ਦੱਸਿਆ ਕਿ ਵਾਰਡ ਨੰਬਰ 12 (2 ਬੂਥ) ‘ਤੇ ਬਿਨ੍ਹਾ ਮੁਕਬਲੇ ਕਰਕੇ ਚੋਣ ਨਹੀਂ ਹੋ ਰਹੀ ਅਤੇ ਬਾਕੀ 24 ਵਾਰਡਾਂ (61 ਬੂਥਾਂ) ਲਈ ਪੋਲਿੰਗ ਪਾਰਟੀਆਂ ਆਪਣੇ-ਆਪਣੇ ਬੂਥਾਂ ਲਈ ਰਾਵਾਨਾ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਮਾਣਯੋਗ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਚੋਣ ਪੂਰੀ ਤਰਾਂ ਸ਼ਾਂਤਮਈ, ਆਜ਼ਾਦਾਨਾ ਤੇ ਨਿਰਪੱਖ ਮਾਹੌਲ ਵਿੱਚ ਕਰਵਾਉਣ ਲਈ ਦ੍ਰਿੜ ਸੰਕਲਪ ਹੈ।