Close

Announcement of Municipal Council Tarn Taran election results

Publish Date : 06/03/2025
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਦਾ ਐਲਾਨ

ਚੋਣਾਂ ਦੌਰਾਨ ਕੁੱਲ 54.06 ਫ਼ੀਸਦੀ ਵੋਟਾਂ ਪੋਲ ਹੋਈਆਂ

ਤਰਨ ਤਾਰਨ, 02 ਮਾਰਚ :

ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਅੱਜ ਪੂਰੇ ਅਮਨ-ਅਮਾਨ ਨਾਲ ਹੋ ਗਈਆਂ ਹਨ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 54.06 ਫ਼ੀਸਦੀ ਵੋਟਾਂ ਪੋਲ ਹੋਈਆਂ।
ਨਗਰ ਕੌਂਸਲ ਤਰਨ ਤਾਰਨ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਦੱਸਿਆ ਕਿ ਵੋਟਾਂ ਪੈਣ ਦੀ ਸਮਾਪਤੀ ਤੋਂ ਬਾਅਦ ਐਲਾਨੇ ਚੋਣ ਨਤੀਜਿਆਂ ਦੌਰਾਨ ਨਗਰ ਕੌਂਸਲ ਤਰਨ ਤਾਰਨ ਦੇ 25 ਵਾਰਡਾਂ ਵਿੱਚੋਂ 08 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ, ਕਾਂਗਰਸ ਪਾਰਟੀ ਦੇ 03 ਉਮੀਦਵਾਰ ਜੇਤੂ ਰਹੇ ਹਨ, ਜਦਕਿ 13 ਵਾਰਡਾਂ ‘ਚ ਆਜ਼ਾਦ ਉਮੀਦਵਾਰ ਜੇਤੂ ਐਲਾਨੇ ਗਏ ਹਨ। ਉਹਨਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਵਾਰਡ ਨੰਬਰ 03 ਲਈ ਰੀਪੋਲ 04 ਮਾਰਚ ਨੂੰ ਕਰਵਾਈ ਜਾ ਰਹੀ ਹੈ|
ਜ਼ਿਲ੍ਹਾ ਚੋਣ ਅਫਸਰ ਨੇ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ ਹੈ।