Punjab Education Revolution will prove to be helpful in further raising the educational standard in the state – Cabinet Minister S. Laljit Singh Bhullar
ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਕਰ ਰਹੀ ਹੈ ਹੋਰ ਮਜ਼ਬੂਤ
ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੱਟੀ, ਤਰਨ ਤਾਰਨ, 17 ਅਪੈ੍ਲ :
ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ, ਸਰਕਾਰੀ ਹਾਈ ਸਕੂਲ ਮਰਹਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।