Close

The government is renovating government schools at a cost of crores of rupees – Dr. Kashmir Singh Sohal

Publish Date : 23/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਸਰਕਾਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰ ਰਹੀ ਹੈ ਸਰਕਾਰੀ ਸਕੂਲਾਂ ਦੀ ਕਾਇਆ ਕਲਪ – ਡਾ. ਕਸ਼ਮੀਰ ਸਿੰਘ ਸੋਹਲ

ਤਰਨ ਤਾਰਨ, 19 ਅਪ੍ਰੈਲ :

ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਅਤੇ ਵਿਸ਼ਵ ਪੱਧਰੀ ਸਕੂਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਅੱਜ ਸਰਕਾਰੀ ਹਾਈ ਸਕੂਲ ਐਮਾਂ ਕਲਾ, ਸਰਕਾਰੀ ਐਲੀਮੈਂਟਰੀ ਸਕੂਲ ਐਮਾਂ ਕਲਾਂ, ਸਰਕਾਰੀ ਹਾਈ ਸਕੂਲ ਪੰਜਵੜ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਪੰਜਵੜ ਵਿਖੇ ਅਤਿ ਆਧੁਨਿਕ ਕਮਰਿਆਂ , ਚਾਰ ਦੁਵਾਰੀ, ਲਾਇਬ੍ਰੇਰੀ ਆਦਿ ਦਾ ਉਦਘਾਟਨ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਵੱਲੋਂ ਚੋਣਵੇਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਮਾਨ ਸਰਕਾਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਟੀਚਾ ਨਿਰਧਾਰਿਤ ਕਰ ਚੁੱਕੀ ਹੈ ।  ਇਹਨਾਂ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਸੋਚ ਨਾਲ ਪੰਜਾਬ ਦੇ ਲਗਭਗ 20 ਹਜਾਰ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ। ਉਪਰੋਕਤ ਸਕੂਲਾਂ ਦੇ ਹਰੇਕ ਪੱਖ ਨੂੰ ਸੁਧਾਰ ਕੇ ਲਗਭਗ ਡੇਢ ਕਰੋੜ ਰੁਪਏ ਦੀ ਰਾਸ਼ੀ ਨਾਲ ਇਨਾ ਸਕੂਲਾਂ ਦੀ ਨੁਹਾਰ ਬਦਲੀ ਜਾ ਚੁੱਕੀ ਹੈ, ਜੋ ਕਿ ਅੱਜ ਬੱਚਿਆਂ, ਅਧਿਆਪਕਾਂ ਅਤੇ ਪਿੰਡ ਵਾਸੀਆਂ ਦੇ ਸਪੁਰਦ ਕਰ ਦਿੱਤੀ ਹੈ।

ਇਸ ਮੌਕੇ ਹਲਕਾ ਇੰਚਾਰਜ ਗੁਰਿੰਦਰ ਸਿੰਘ,  ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਸੈਂਟਰ ਹੈਡ ਟੀਚਰ ਬਲਰਾਜ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ, ਮਾਰਕੀਟ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਸਰਪੰਚ ਕਸ਼ਮੀਰ ਸਿੰਘ, ਸਰਪੰਚ ਅਰਸ਼ਦੀਪ ਸਿੰਘ, ਪ੍ਰਿੰਸ, ਲਾਡੀ, ਬਾਜ ਕੋਮਲਦੀਪ ਸਿੰਘ ਪੀ ਏ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ|