District Employment and Business Bureau will organize a placement camp on April 25 to provide employment to unemployed youth.

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ 25 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਤਰਨ ਤਾਰਨ, 23 ਅਪ੍ਰੈਲ
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ ) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 25 ਅਪ੍ਰੈਲ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਕਮਰਾ ਨੰਬਰ 115, ਪਹਿਲੀ ਮੰਜਿਲ, ਡੀ,ਸੀ. ਦਫਤਰ ਕੰਪਲੈਕਸ ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਸਵੈ-ਰੋਜ਼ਗਾਰ / ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ / ਸਵੈ- ਰੋਜਗਾਰ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ ਇਨਸ਼ੋਰਸ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਇਨਸ਼ੋਰਸ ਅਡਵਾਈਜ਼ਰਾ ਦੀ ਲੋੜ ਹੈ। ਯੋਗਤਾ ਘੱਟੋ-ਘੱਟ ਦਸਵੀ ਪਾਸ (ਤਨਖਾਹ 7000 ਰੁਪਏ + ਕਮਿਸ਼ਨ ਸਿਰਫ ਲੜਕੀਆਂ ਲਈ ) (ਉਮਰ 18 +) ਲੜਕੇ ਅਤੇ ਲੜਕੀਆ ਇਸ ਕੈਪ ਵਿੱਚ ਭਾਗ ਲੈ ਸਕਦੇ ਹਨ।
ਸਵੈ ਰੋਜਗਾਰ ਕੈਂਪ ਵਿੱਚ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ / ਟ੍ਰੇਨਿੰਗ / ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਅਤੇ ਲੋਨ ਸਬੰਧੀ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ, ਇਸ ਸਵੈ- ਰੋਜਗਾਰ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।