ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਬਦਲੀ ਦਿਸ਼ਾ-ਦਲਬੀਰ ਸਿੰਘ ਟੌਂਗ

ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਬਦਲੀ ਦਿਸ਼ਾ-ਦਲਬੀਰ ਸਿੰਘ ਟੌਂਗ
ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਤਰਨ ਤਾਰਨ 28 ਅਪ੍ਰੈਲ:
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੇ ਸਕੂਲਾਂ ਦੀ ਦਿਸ਼ਾ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਪਰੋਕਤ ਸ਼ਬਦ ਅੱਜ ਹਲਕਾ ਬਾਬਾ ਬਕਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਾਗੋਕੇ ਲੜਕੇ ਸਰਕਾਰੀ ਐਲੀਮੈਂਟਰੀ ਸਕੂਲ ਨਾਗੋਕੇ ਲੜਕੀਆਂ ਸਰਕਾਰੀ ਹਾਈ ਸਕੂਲ ਨਾਗੋਕੇ ਸਰਕਾਰੀ ਸੀਨੀਅਰ ਸੈਕਂਡਰੀ ਸਕੂਲ ਨਾਗੋਕੇ ਲੜਕੀਆਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਤਖਤ ਵਿਖੇ ਵੱਖ-ਵੱਖ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਹੇ। ਇਸ ਸਮੇਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਸਰਪੰਚ, ਮਾਸਟਰ ਅਮਰਜੀਤ ਸਿੰਘ ਸਾਬਕਾ ਸਰਪੰਚ,
ਪ੍ਰਿਤਪਾਲ ਸਿੰਘ, ਮਨਜਿੰਦਰ ਸਿੰਘ, ਪਰਮਜੀਤ ਸਿੰਘ , ਖੁਸ਼ਪ੍ਰੀਤ ਸਿੰਘ, ਸੈਂਟਰ ਹੈਡ ਟੀਚਰ ਮਨਜਿੰਦਰ ਕੌਰ ਇੰਚਾਰਜ ਸੀਨੀਅਰ ਸੈਕੰਡਰੀ ਸਕੂਲ ਨਾਗੋਕੇ ਕੰਨਿਆ, ਕੁਲਵਿੰਦਰ ਸਿੰਘ, ਇੰਚਾਰਜ ਸਰਕਾਰੀ ਹਾਈ ਸਕੂਲ ਨਾਗੋਕੇ, ਤਲਵਿੰਦਰ ਕੌਰ ਐਚਟੀ ਸਰਕਾਰੀ ਐਲੀਮੈਂਟਰੀ ਸਕੂਲ ਨਾਗੋਕੇ, ਕੁੜੀਆਂ ਸ ਦਿਲਬਾਗ ਸਿੰਘ ਬੀ ਈਈਓ ਖਡੂਰ ਸਾਹਿਬ, ਹਰਗੋਪਾਲ ਸਿੰਘ ਪ੍ਰਿੰਸੀਪਲ ਭਲਾਈਪੁਰ ਸਕੂਲ, ਮਨਦੀਪ ਸਿੰਘ ਬੀ ਆਰ ਸੀ ਖਡੂਰ ਸਾਹਿਬ
ਨਿਰਮਲਜੀਤ ਕੌਰ ਸਟੇਟ ਅਵਾਰਡੀ ਅਧਿਆਪਕਾ, ਜਸਵਿੰਦਰ ਕੌਰ ਐਚ ਟੀ, ਬਲਜੀਤ ਕੌਰ ਐਚ ਟੀ, ਕਵਲਜੀਤ ਕੌਰ ਐਚ ਟੀ, ਸੁਖਦੀਪ ਕੁਮਾਰ, ਬਲਦੇਵ ਸਿੰਘ,
ਸਕੂਲ ਸਟਾਫ ਜੇਤਿੰਦਰ ਕੌਰ, ਨਵਦੀਪ ਸਿੰਘ, ਕੋਮਲ ਕੌਰ, ਗੁਰਜੀਤ ਕੌਰ, ਸੁਖਵਿੰਦਰ ਕੌਰ, ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।