Close

I strongly oppose the unjust distribution of Punjab water to Haryana by the BJP government at the Centre – MLA Manjinder Singh Lalpura

Publish Date : 08/05/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗ਼ੈਰ-ਵਾਜਿਬ ਢੰਗ ਨਾਲ਼ ਪੰਜਾਬ ਦੇ ਪਾਣੀ ਹਰਿਆਣਾ ਨੂੰ ਦਿੱਤੇ ਜਾਣ ਦਾ ਕਰਦਾ ਹਾਂ ਸਖਤ ਵਿਰੋਧ – ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

ਖਡੂਰ ਸਾਹਿਬ, 01 ਮਈ

ਹਲਕਾ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐਮ ਬੀ) ਵੱਲੋਂ ਪੰਜਾਬ ਦੇ ਪਾਣੀ ਨੂੰ ਹਰਿਆਣੇ ਨੂੰ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹਾਂ। ਇਹ ਫੈਸਲਾ ਪੰਜਾਬ ਦੇ ਹਿੱਤਾਂ ਅਤੇ ਕਿਸਾਨਾਂ ਦੀਆਂ ਜ਼ਰੂਰਤਾਂ ਦੇ ਖਿਲਾਫ ਹੈ, ਜੋ ਪਹਿਲਾਂ ਹੀ ਪਾਣੀ ਦੀ ਘਾਟ ਅਤੇ ਡਿੱਗਦੇ ਜਲ ਪੱਧਰ ਦੀ ਸਮੱਸਿਆ ਨਾਲ ਜੂਝ ਰਹੇ ਹਨ।

ਬੀ ਬੀ ਐਮ ਬੀ ਦੇ ਵਿੱਚੋਂ ਪੰਜਾਬ ਦੇ ਹਿੱਸੇ ਦਾ ਪਾਣੀ ਕੱਟ ਕੇ  ਹਰਿਆਣੇ ਨੂੰ ਜਾਰੀ ਕਰਨ ਦਾ ਜੌ ਫੈਸਲਾ ਕੀਤਾ ਹੈ, ਅਸੀਂ ਉਸ ਦਾ ਵਿਰੋਧ ਕਰਦੇ ਹਾਂ, ਜਦ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ, ਕਿ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ। ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਘੱਟ ਹੈ—ਰਣਜੀਤ ਸਾਗਰ ਡੈਮ ਅਤੇ ਪੋਂਗ ਡੈਮ ਵਿੱਚ ਪਾਣੀ ਦੀ ਕਮੀ ਦਰਜ ਕੀਤੀ ਗਈ ਹੈ। ਅਜਿਹੇ ਸਮੇਂ ਵਿੱਚ ਪੰਜਾਬ ਦੇ ਪਾਣੀ ਨੂੰ ਹਰਿਆਣੇ ਨੂੰ ਦੇਣਾ ਸਾਡੇ ਕਿਸਾਨਾਂ ਅਤੇ ਸੂਬੇ ਦੀ ਜਨਤਾ ਨਾਲ ਧੋਖਾ ਹੈ। ਕੇਂਦਰ ਸਰਕਾਰ ਅਤੇ ਬੀ ਜੇ ਪੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਨਜ਼ਰ ਅੰਦਾਜ਼ ਕਰਕੇ ਇਹ ਗੈਰ-ਕਾਨੂੰਨੀ ਫੈਸਲਾ ਲਿਆ ਗਿਆ ਹੈ।

ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸਾਡੇ ਕੋਲ ਇਕ-ਇਕ ਬੂੰਦ ਪਾਣੀ ਦਾ ਹਿਸਾਬ ਹੈ ਅਤੇ ਅਸੀਂ ਪਾਣੀ ਲਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਸੀਜ਼ਨ ਵੀ ਝੋਨੇ ਦਾ ਸ਼ੁਰੂ ਹੋਣ ਲੱਗਾ ਹੈ ਪਰ ਸਾਡੇ ਤਿੰਨਾਂ ਡੈਮਾਂ ਦੇ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਹੈ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਬੀ. ਬੀ. ਐੱਮ. ਬੀ. ‘ਚ ਇਨ੍ਹਾਂ ਨੇ ਬੀਤੀ ਰਾਤ ਜੋ ਕੀਤਾ ਹੈ, ਇਹ ਤਾਨਾਸ਼ਾਹੀ ਹੈ।