ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਨਵਜੋਤ ਕੌਰ ਹੁੰਦਲ
ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਨੁਹਾਰ- ਨਵਜੋਤ ਕੌਰ ਹੁੰਦਲ
ਤਰਨ ਤਾਰਨ, 03 ਮਈ :
ਬਿਹਤਰੀਨ ਸਿੱਖਿਆ ਅਤੇ ਸਕੂਲਾਂ ਦੇ ਆਧੁਨੀਕਰਨ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਲਗਾਤਾਰ ਪਿਛਲੇ ਤਿੰਨ ਸਾਲਾਂ ਤੋਂ ਬਦਲ ਰਹੀ ਹੈ। ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਉਣਾ ਪੰਜਾਬ ਸਰਕਾਰ ਦਾ ਮੁਢਲਾ ਉਪਰਾਲਾ ਹੈ। ਇਸ ਮੰਤਵ ਲਈ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹਰੇਕ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀਮਤੀ ਨਵਜੋਤ ਕੌਰ ਹੁੰਦਲ ਸੁਪਤਨੀ ਡਾ. ਕਸ਼ਮੀਰ ਸਿੰਘ ਸੋਹਲ ਨੇ ਸਰਕਾਰੀ ਐਲੀਮੈਂਟਰੀ ਸਕੂਲ ਮੱਲੀਆ, ਸਰਕਾਰੀ ਐਲੀਮੈਂਟਰੀ ਸਕੂਲ ਮੂਰਾਦਪੁਰਾ, ਸਰਕਾਰੀ ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕਹੀ। ਸ਼੍ਰੀਮਤੀ ਨਵਜੋਤ ਕੌਰ ਹੁੰਦਲ ਵੱਲੋਂ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦੇਸ਼ਾਂ ਤੋਂ ਟ੍ਰੇਨਿੰਗ ਲੈਣ ਉਪਰੰਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਬਣਾਉਣ ਲਈ ਆਪਣਾ ਅਣਥੱਕ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। ਉਹਨਾਂ ਕਿਹਾ ਕੀ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹਈਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ। ਇਸ ਮੌਕੇ ਹਲਕਾ ਕੋਆਰਡੀਨੇਟਰ ਸ੍ਰ ਗੁਰਵਿੰਦਰ ਸਿੰਘ, ਕੌਂਸਲਰ ਗਗਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਮਨਜਿੰਦਰ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਜ਼ਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਸ੍ਰ ਗੁਰਮੀਤ ਸਿੰਘ ਖਾਲਸਾ, ਸਰਪੰਚ ਸ੍ਰ ਨਛੱਤਰ ਸਿੰਘ, ਗੁਰਭੇਜ ਸਿੰਘ, ਪ੍ਰਗਟ ਸਿੰਘ, ਦਿਲਾਵਰ ਸਿੰਘ, ਹਰਭਜਨ ਸਿੰਘ, ਹਲਕਾ ਇੰਚਾਰਜ ਅਮਨਦੀਪ ਸਿੰਘ, ਸੀਐਚਟੀ ਸੁਖਜੀਤ ਸਿੰਘ, ਮਾਸਟਰ ਤਸਵੀਰ ਸਿੰਘ, ਐੱਚ ਟੀ ਦਲਜੀਤ ਕੌਰ ਸੰਧੂ, ਪ੍ਰਤਾਪ ਸਿੰਘ ਫੌਜੀ, ਐਡਵੋਕੇਟ ਗੁਰਵੰਤ ਸਿੰਘ, ਮੈਡਮ ਅੰਜੂ, ਮੈਡਮ ਪਵਨਦੀਪ ਕੌਰ, ਅਧਿਆਪਕ ਭਾਰਤ ਭੂਸ਼ਣ, ਬਲਜੀਤ ਸਿੰਘ, ਕਵਲਜੀਤ ਸਿੰਘ, ਜਸਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਕੁਲਜਿੰਦਰ ਸਿੰਘ, ਰੁਬਿੰਦਰ ਕੌਰ, ਰਜਵੰਤ ਕੌਰ, ਵਰਿੰਦਰਜੀਤ ਕੌਰ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਕਮੇਟੀ ਮੈਂਬਰ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸੀ।